ਭਾਰਤ ਆਪਣੇ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕਰੇਗਾ: ਭਾਜਪਾ
ਭਾਰਤ ਆਪਣੇ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕਰੇਗਾ: ਭਾਜਪਾ
ਨਿਊਯਾਰਕ-ਨਿਊਯਾਰਕ ਸਿਟੀ ਦੇ ਮੇਅਰ ਜ਼ੋਹਰਾਨ ਮਮਦਾਨੀ ਵੱਲੋਂ ਖਾਲਿਦ ਲਈ ਨੋਟ ਲਿਖਣ ਤੋਂ ਬਾਅਦ ਭਾਜਪਾ ਨੇ ਅੱਜ ਕਿਹਾ ਕਿ ਭਾਰਤ ਆਪਣੇ ਅੰਦਰੂਨੀ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕਰੇਗਾ। ਭਾਜਪਾ ਦੇ ਕੌਮੀ ਬੁਲਾਰੇ ਗੌਰਵ ਭਾਟੀਆ ਨੇ ਨਿਊਯਾਰਕ ਸਿਟੀ ਦੇ ਮੇਅਰ ਨੂੰ ਅਜਿਹੀਆਂ ਕੋਸ਼ਿਸ਼ਾਂ ਨਾ ਕਰਨ ਲਈ ਚਿਤਾਵਨੀ ਦਿੱਤੀ। ਭਾਜਪਾ ਨੇ ਜੇਲ੍ਹ ਵਿੱਚ ਬੰਦ ਕਾਰਕੁਨ ਉਮਰ ਖਾਲਿਦ ’ਤੇ ਇੱਕ ਨੋਟ ਲਿਖ ਕੇ ਨਿਊਯਾਰਕ ਸਿਟੀ ਦੇ ਮੇਅਰ ਜ਼ੋਹਰਾਨ ਮਮਦਾਨੀ ’ਤੇ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਾਰਤ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਾਰਤ ਦੀ ਪ੍ਰਭੂਸੱਤਾ ਨੂੰ ਚੁਣੌਤੀ ਦਿੱਤੀ ਜਾਂਦੀ ਹੈ ਤਾਂ 140 ਕਰੋੜ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਇਕਜੁੱਟ ਹੋ ਜਾਣਗੇ। ਉਨ੍ਹਾਂ ਕਿਹਾ ਕਿ ਭਾਰਤ ਵਾਸੀਆਂ ਨੂੰ ਦੇਸ਼ ਦੀ ਨਿਆਂਪਾਲਿਕਾ ਵਿੱਚ ਪੂਰਾ ਵਿਸ਼ਵਾਸ ਹੈ।
ਇਸ ਤੋਂ ਪਹਿਲਾਂ ਮਮਦਾਨੀ ਨੇ ਲਿਖਿਆ, ਪਿਆਰੇ ਉਮਰ, ਮੈਂ ਅਕਸਰ ਕੁੜੱਤਣ ਬਾਰੇ ਤੁਹਾਡੇ ਸ਼ਬਦਾਂ ਬਾਰੇ ਸੋਚਦਾ ਹਾਂ। ਤੁਹਾਡੇ ਮਾਪਿਆਂ ਨੂੰ ਮਿਲ ਕੇ ਖੁਸ਼ੀ ਹੋਈ। ਅਸੀਂ ਸਾਰੇ ਤੁਹਾਡੇ ਬਾਰੇ ਸੋਚ ਰਹੇ ਹਾਂ। ਜਦੋਂ ਜੇਲ੍ਹਾਂ ਅਲੱਗ-ਥਲੱਗ ਕਰਨ ਦੀ ਕੋਸ਼ਿਸ਼ ਕਰਦੀਆਂ ਹਨ ਤਾਂ ਸ਼ਬਦ ਬਹੁਤ ਕੁਝ ਕਹਿ ਜਾਂਦੇ ਹਨ।’ ਇਸ ਤੋਂ ਬਾਅਦ ਭਾਜਪਾ ਆਗੂ ਭਾਟੀਆ ਨੇ ਕਿਹਾ, ‘ਜੇਕਰ ਕੋਈ ਕਿਸੇ ਦੋਸ਼ੀ ਦੇ ਸਮਰਥਨ ਵਿੱਚ ਆਉਂਦਾ ਹੈ ਅਤੇ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦਿੰਦਾ ਹੈ ਤਾਂ ਇਸ ਨੂੰ ਦੇਸ਼ ਬਰਦਾਸ਼ਤ ਨਹੀਂ ਕਰੇਗਾ।’ ਭਾਜਪਾ ਦੇ ਬੁਲਾਰੇ ਨੇ ਕਿਹਾ, ‘ਇਹ ਬਾਹਰੀ ਕੌਣ ਹੈ ਜੋ ਸਾਡੇ ਲੋਕਤੰਤਰ ਅਤੇ ਨਿਆਂਪਾਲਿਕਾ ’ਤੇ ਸਵਾਲ ਉਠਾ ਰਿਹਾ ਹੈ ਅਤੇ ਉਹ ਵੀ ਇੱਕ ਅਜਿਹੇ ਵਿਅਕਤੀ ਦੇ ਸਮਰਥਨ ਵਿੱਚ ਆ ਰਿਹਾ ਹੈ ਜੋ ਭਾਰਤ ਨੂੰ ਤੋੜਨਾ ਚਾਹੁੰਦਾ ਹੈ? ਇਹ ਨਿਆਂਪੂਰਨ ਨਹੀਂ ਹੈ।’
ਜ਼ਿਕਰਯੋਗ ਹੈ ਕਿ ਖਾਲਿਦ ਅਤੇ ਕੁਝ ਹੋਰਾਂ ’ਤੇ ਫਰਵਰੀ 2020 ਦੇ ਦਿੱਲੀ ਦੰਗਿਆਂ ਦੇ ਮਾਸਟਰਮਾਈਂਡ ਹੋਣ ਦੇ ਦੋਸ਼ ਹੇਠ ਸਖ਼ਤ ਦਹਿਸ਼ਤ ਵਿਰੋਧੀ ਕਾਨੂੰਨ, ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, (UAPA) 1967, ਅਤੇ IPC ਦੇ ਉਪਬੰਧਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਨ੍ਹਾਂ ਦੰਗਿਆਂ ਵਿੱਚ 53 ਲੋਕ ਮਾਰੇ ਗਏ ਸਨ ਅਤੇ 700 ਤੋਂ ਵੱਧ ਜ਼ਖਮੀ ਹੋਏ ਸਨ।

.jpg)
.jpg)


.jpg)
.jpg)
.jpg)
.jpg)


.jpg)

.jpg)



.jpg)
.jpg)