World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ‘ਫਲਾਇੰਗ ਖਾਲਸਾ ਵਰਲਡ ਟੂਰ’ ਦੇ ਨਾਂ ਹੇਠ ਆਪਣੀ ਹਾਰਲੇ-ਡੇਵਿਡਸਨ ਮੋਟਰਸਾਈਕਲ ’ਤੇ ਇਕੱਲੇ ਹੀ ਪੂਰੀ ਦੁਨੀਆ ਦੀ ਯਾਤਰਾ ’ਤੇ ਨਿਕਲਿਆ ਹੋਇਆ ਸੀ। ਉਹ ਪੇਸ਼ੇ ਤੋਂ ਕੈਨੇਡਾ ਵਿੱਚ ਇਮੀਗ੍ਰੇਸ਼ਨ ਕੰਸਲਟੈਂਟ ਸੀ ਅਤੇ ਤਿੰਨ ਬੱਚਿਆਂ ਦੇ ਪਿਤਾ ਸੀ। ਉਨ੍ਹਾਂ ਦਾ ਸੁਪਨਾ 31 ਦੇਸ਼ਾਂ ਦੀ ਯਾਤਰਾ ਕਰਨਾ ਸੀ ਜਿਸ ਦੀ ਸ਼ੁਰੂਆਤ ਉਸ ਨੇ ਲਗਪਗ ਤਿੰਨ ਮਹੀਨੇ ਪਹਿਲਾਂ ਕੀਤੀ ਸੀ।
ਰਘਬੀਰ ਸਿੰਘ ਨੇ ਹਾਦਸੇ ਤੋਂ ਤਿੰਨ ਦਿਨ ਪਹਿਲਾਂ ਪੇਰੂ ਤੋਂ ਸੋਸ਼ਲ ਮੀਡੀਆ ’ਤੇ ਆਪਣੀ ਆਖਰੀ ਵੀਡੀਓ ਸਾਂਝੀ ਕੀਤੀ ਸੀ। ਇਸ ਤੋਂ ਬਾਅਦ ਜਦੋਂ ਪਰਿਵਾਰ ਦਾ ਉਸ ਨਾਲ ਸੰਪਰਕ ਨਹੀਂ ਹੋ ਸਕਿਆ, ਤਾਂ ਉਨ੍ਹਾਂ ਨੇ ਸਥਾਨਕ ਅਧਿਕਾਰੀਆਂ ਰਾਹੀਂ ਭਾਲ ਸ਼ੁਰੂ ਕੀਤੀ। ਮੰਗਲਵਾਰ ਨੂੰ ਪਰਿਵਾਰ ਨੂੰ ਸੂਚਨਾ ਮਿਲੀ ਕਿ ਇੱਕ ਸੜਕ ਹਾਦਸੇ ਵਿੱਚ ਰਘਬੀਰ ਸਿੰਘ ਦੀ ਜਾਨ ਚਲੀ ਗਈ ਹੈ। ਇਸ ਖ਼ਬਰ ਨੇ ਕੈਨੇਡਾ ਅਤੇ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ।
ਉਨ੍ਹਾਂ ਦੇ ਪਿਤਾ ਪ੍ਰੀਤਮ ਸਿੰਘ ਭਰੋਵਾਲ ਜੋ ਇਸ ਵੇਲੇ ਲੁਧਿਆਣਾ ਵਿਚ ਇੱਕ ਵਿਆਹ ਵਿੱਚ ਸ਼ਾਮਲ ਹੋਣ ਆਏ ਹੋਏ ਹਨ, ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਸਫ਼ਰ ਅਤੇ ਸਾਹਸੀ ਕੰਮਾਂ ਦਾ ਬਹੁਤ ਸ਼ੌਕ ਸੀ। ਰਘਬੀਰ ਸਿੰਘ ਆਪਣੀ ਇਸ ਯਾਤਰਾ ਰਾਹੀਂ ਦੂਜਿਆਂ ਨੂੰ ਵੀ ਪ੍ਰੇਰਿਤ ਕਰਨਾ ਚਾਹੁੰਦੇ ਸਨ। ਉਸ ਨੇ ਆਪਣੀ ਯਾਤਰਾ ਦਾ ਕੁਝ ਹਿੱਸਾ ਪੂਰਾ ਕਰਕੇ ਵਾਪਸ ਕੈਨੇਡਾ ਜਾਣਾ ਸੀ ਅਤੇ ਫਿਰ ਅਗਲੇ ਪੜਾਅ ਦੀ ਸ਼ੁਰੂਆਤ ਕਰਨੀ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

ad