ਅਮਰੀਕਾ ਅਤੇ ਇਰਾਨ ਸਮਝੌਤੇ ਦੇ ਬੇਹੱਦ ਨਜ਼ਦੀਕ ਪੁੱਜੇ
ਅਮਰੀਕਾ ਅਤੇ ਇਰਾਨ ਸਮਝੌਤੇ ਦੇ ਬੇਹੱਦ ਨਜ਼ਦੀਕ ਪੁੱਜੇ
ਅਮਰੀਕਾ ਅਤੇ ਇਰਾਨ ਵਿਚਾਲੇ ਮਹੀਨਿਆਂ ਤੋਂ ਚੱਲ ਰਹੀ ਜੰਗ ਨੂੰ ਖਤਮ ਕਰਨ ਲਈ ਇੱਕ ਵੱਡੇ ਸਮਝੌਤੇ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਇਰਾਨ ਨਾਲ ਇਹ ਇਤਿਹਾਸਕ ਸਮਝੌਤਾ ਐਤਵਾਰ (ਅਮਰੀਕਾ ਦੇ ਸਮੇਂ ਅਨੁਸਾਰ) ਨੂੰ ਹੀ ਸਹੀਬੱਧ ਕੀਤਾ ਜਾ ਸਕਦਾ ਹੈ, ਉਸ ਦਿਨ ਉਨ੍ਹਾਂ ਦਾ 80ਵਾਂ ਜਨਮਦਿਨ ਵੀ ਹੈ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਵੀ ਪੁਸ਼ਟੀ ਕੀਤੀ ਹੈ ਕਿ ਇਸ ਸਮਝੌਤੇ ਨੂੰ ਇਲੈਕਟ੍ਰਾਨਿਕ ਤਰੀਕੇ ਨਾਲ ਸਹੀਬੱਧ ਕਰਨ ਦੀਆਂ ਤਿਆਰੀਆਂ ਮੁਕੰਮਲ ਹਨ। ਹਾਲਾਂਕਿ, ਇਰਾਨ ਦੇ ਵਿਦੇਸ਼ ਮੰਤਰਾਲੇ ਅਤੇ ਉੱਥੋਂ ਦੀਆਂ ਸਥਾਨਕ ਏਜੰਸੀਆਂ ਦਾ ਕਹਿਣਾ ਹੈ ਕਿ ਸਿਆਸੀ ਅਤੇ ਕਾਨੂੰਨੀ ਪਹਿਲੂਆਂ ਦੀ ਡੂੰਘੀ ਸਮੀਖਿਆ ਚੱਲ ਰਹੀ ਹੈ, ਜਿਸ ਕਾਰਨ ਅੰਤਿਮ ਫੈਸਲੇ ਵਿੱਚ ਕੁਝ ਦਿਨਾਂ ਦੀ ਦੇਰੀ ਹੋ ਸਕਦੀ ਹੈ। ਕਤਰ ਦੇ ਵਿਚੋਲੇ ਵੀ ਇਸ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਹਿਰਾਨ ਪਹੁੰਚ ਚੁੱਕੇ ਹਨ। ਦੂਜੇ ਪਾਸੇ, ਇਰਾਨ ਦੇ ਕਈ ਸ਼ਹਿਰਾਂ ਵਿੱਚ ਇਸ ਸਮਝੌਤੇ ਦੇ ਵਿਰੋਧ ਵਿੱਚ ਪ੍ਰਦਰਸ਼ਨ ਹੋ ਰਹੇ ਹਨ, ਜਿੱਥੇ ਕੱਟੜਪੰਥੀ ਲੋਕ ਇਸ ਦੇ ਸਮੇਂ ਅਤੇ ਸ਼ਰਤਾਂ 'ਤੇ ਸਵਾਲ ਚੁੱਕ ਰਹੇ ਹਨ।
ਇਸੇ ਦੌਰਾਨ ਇਜ਼ਰਾਈਲ ਨੇ ਸਪਸ਼ਟ ਕੀਤਾ ਹੈ ਕਿ ਉਹ ਇਸ ਅਮਰੀਕਾ-ਇਰਾਨ ਸਮਝੌਤੇ ਦਾ ਹਿੱਸਾ ਨਹੀਂ ਹੈ। ਐਤਵਾਰ ਨੂੰ ਇਜ਼ਰਾਈਲੀ ਫੌਜ ਨੇ ਲੈਬਨਾਨ ਦੀ ਰਾਜਧਾਨੀ ਬੈਰੂਤ ਦੇ ਦੱਖਣੀ ਇਲਾਕਿਆਂ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ। ਇਜ਼ਰਾਈਲ ਦਾ ਕਹਿਣਾ ਹੈ ਕਿ ਇਹ ਕਾਰਵਾਈ ਉੱਤਰੀ ਇਜ਼ਰਾਈਲ 'ਤੇ ਹੋਏ ਮਿਜ਼ਾਈਲ ਹਮਲਿਆਂ ਦਾ ਜਵਾਬ ਹੈ, ਜਦਕਿ ਇਰਾਨ ਦੀ ਮੰਗ ਹੈ ਕਿ ਲੈਬਨਾਨ ਵਿੱਚ ਇਜ਼ਰਾਈਲੀ ਹਮਲੇ ਪੂਰੀ ਤਰ੍ਹਾਂ ਬੰਦ ਹੋਣੇ ਚਾਹੀਦੇ ਹਨ।
.jpg)

.jpg)



.jpg)
.jpg)
.jpg)


.jpg)


.jpg)
.jpg)

.jpg)