ਪੰਜਾਬ ਦਾ ਦੁਖਾਂਤ-7: ਬਾਣੀ ਦੇ ਪੱਤਰੇ: ਮੁੱਕਦੀ ਨਹੀਂ ਦਰਦਾਂ ਦੀ ਪੂਣੀ...
ਪੰਜਾਬ ਦਾ ਦੁਖਾਂਤ-7: ਬਾਣੀ ਦੇ ਪੱਤਰੇ: ਮੁੱਕਦੀ ਨਹੀਂ ਦਰਦਾਂ ਦੀ ਪੂਣੀ...
ਪੰਜਾਬ ਨੇ ਕਾਲੀ ਹਨੇਰੀ ’ਚ ਬਹੁਤ ਕੁਝ ਗੁਆਇਆ। ਅੱਸੀ-ਨੱਬੇ ਦੇ ਦਹਾਕੇ ’ਚ ਕਿੰਨੇ ਝੱਖੜ ਝੁੱਲੇ ਪਰ ਪੰਜਾਬ ਨੇ ਗੁਰੂ ਦੀ ਬਾਣੀ ਪ੍ਰਤੀ ਅਦਬ ਤੇ ਆਸਥਾ ਨਹੀਂ ਗੁਆਈ। ਅੱਜ ਜੋ ਬੇਅਦਬੀ ਦਾ ਮੁੱਦਾ ਗੂੰਜ ਰਿਹਾ ਹੈ, ਉਸ ਦੀ ਜੜ੍ਹ ਅੱਸੀ ਦੇ ਦਹਾਕੇ ’ਚ ਪਈ ਹੈ। ਪਹਿਲਾਂ ਹਿੰਸਾ ਅਤੇ ਹੁਣ ਸਿਆਸਤ ‘ਪਵਿੱਤਰ ਆਸਥਾ’ ਨੂੰ ਹਥਿਆਰ ਵਜੋਂ ਵਰਤਣ ਲੱਗੀ ਹੈ। ਹਿੰਸਾ ਦੇ ਦੌਰ ’ਚ ਬੇਅਦਬੀ ਮਾਮਲੇ ਘੱਟ ਅਤੇ ਹੁਣ ਸਿਆਸੀ ਦੌਰ ’ਚ ਵਧੇ ਹਨ।
ਸਾਲ 1981 ਤੋਂ 1999 ਤੱਕ ਬੇਅਦਬੀ ਦੇ ਕੁੱਲ 129 ਕੇਸ ਦਰਜ ਹੋਏ। 1982 ’ਚ ਸਭ ਤੋਂ ਵੱਧ 53 ਕੇਸ ਦਰਜ ਹੋਏ ਜਦਕਿ 1983 ’ਚ 30 ਅਤੇ 1984 ’ਚ 27 ਕੇਸ ਦਰਜ ਹੋਏ। ਪੰਜਾਬ ’ਚ ਸਾਲ 1988 ਤੋਂ ਲੈ ਕੇ 2015 ਤੱਕ ਬੇਅਦਬੀ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਪਹਿਲੀ ਜੂਨ 2015 ਨੂੰ ਮੁੜ ਬੇਅਦਬੀ ਦਾ ਮੁੱਢ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਬੱਝਾ। ਅਪਰੇਸ਼ਨ ਬਲੂ ਸਟਾਰ ਨੂੰ ਸਭ ਤੋਂ ਵੱਡੀ ਬੇਅਦਬੀ ਵਜੋਂ ਦੇਖਿਆ ਜਾਂਦਾ ਹੈ ਜਿਸ ’ਚ ਪਵਿੱਤਰ ਅਸਥਾਨ ’ਤੇ ਹਮਲਾ ਅਤੇ ਸਿੱਖ ਰੈਫਰੈਂਸ ਲਾਇਬਰੇਰੀ ਦੇ ਅਗਨ ਭੇਟ ਹੋਣ ਦੀ ਘਟਨਾ ਸ਼ਾਮਲ ਹੈ।
ਉਸ ਦੌਰ ’ਚ ਮਾਝੇ ਅਤੇ ਦੋਆਬੇ ਦੇ ਕਈ ਸ਼ਹਿਰਾਂ ’ਚ ਸ਼ਰਾਰਤੀ ਅਨਸਰਾਂ ਨੇ ਵੱਖ-ਵੱਖ ਫ਼ਿਰਕਿਆਂ ਦੇ ਧਾਰਮਿਕ ਅਸਥਾਨਾਂ ਕੋਲ ਇਤਰਾਜ਼ਯੋਗ ਵਸਤਾਂ ਸੁੱਟ ਕੇ ਬਾਬੇ ਨਾਨਕ ਦੇ ਸਾਂਝੇ ਲੰਗਰ ’ਚ ਬੈਠਣ ਵਾਲਿਆਂ ’ਚ ਨਫ਼ਰਤ ਭਰਨ ਦੀ ਕੋਸ਼ਿਸ਼ ਕੀਤੀ। ਮਾਲੇਰਕੋਟਲਾ ਵਿੱਚ 1980 ’ਚ ਅਜਿਹੀ ਹੀ ਘਟਨਾ ਵਾਪਰੀ ਸੀ। ਨਕੋਦਰ ’ਚ 2 ਫਰਵਰੀ 1986 ਨੂੰ ਸ਼ਰਾਰਤੀ ਅਨਸਰਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਪੰਜ ਸਰੂਪ ਅਗਨ ਭੇਟ ਕਰ ਦਿੱਤੇ। ਜਦੋਂ ਸਿੱਖ ਸੰਗਤ ਇਨ੍ਹਾਂ ਸਰੂਪਾਂ ਨੂੰ ਮਰਿਆਦਾ ਅਨੁਸਾਰ ਸ੍ਰੀ ਗੋਇੰਦਵਾਲ ਸਾਹਿਬ ਲਿਜਾਣ ਲੱਗੀ ਤਾਂ ਸੁਰੱਖਿਆ ਬਲਾਂ ਨੇ ਅੰਨ੍ਹੇਵਾਹ ਗੋਲੀ ਚਲਾ ਦਿੱਤੀ ਜਿਸ ਵਿੱਚ ਚਾਰ ਨੌਜਵਾਨ ਸ਼ਹੀਦ ਹੋ ਗਏ। ਮਗਰੋਂ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਬਣਿਆ ਅਤੇ ਰਿਪੋਰਟ ਵੀ ਨਸ਼ਰ ਹੋਈ। ਅੱਜ ਵੀ ਉਸ ਘਟਨਾ ਦਾ ਇਨਸਾਫ਼ ਅਧੂਰਾ ਹੈ। ਸਾਲ 2015 ’ਚ ਗੁਰੂ ਦੀ ਬਾਣੀ ਬਰਗਾੜੀ ਦੀਆਂ ਗਲੀਆਂ ’ਚ ਰੁਲ ਗਈ। 11 ਸਾਲ ਬੀਤ ਚੁੱਕੇ ਹਨ ਪਰ ਬੇਅਦਬੀ ਦਾ ਨਿਆਂ ਹਾਲੇ ਤੱਕ ਨਹੀਂ ਮਿਲਿਆ। ਹਰ ਛੋਟੀ-ਵੱਡੀ ਚੋਣ ’ਚ ਬੇਅਦਬੀ ਦਾ ਵੱਡਾ ਮੁੱਦਾ ਬਣ ਗਿਆ ਹੈ। ਸਾਲ 2015 ਵਿੱਚ ਬੇਅਦਬੀ ਦੇ ਸਭ ਤੋਂ ਵੱਧ 65 ਕੇਸ ਦਰਜ ਹੋਏ ਸਨ। ਪੰਜਾਬ ਪੁਲੀਸ ਨੇ ਜੂਨ 2015 ਤੋਂ ਦਸੰਬਰ 2025 ਤੱਕ ਬੇਅਦਬੀ ਦੇ 597 ਕੇਸ ਦਰਜ ਕੀਤੇ ਹਨ। ਹੁਣ ਕੋਈ ਵਰ੍ਹਾ ਵੀ ਸੁੱਕਾ ਨਹੀਂ ਲੰਘਦਾ। ‘ਆਪ’ ਸਰਕਾਰ ਨੇ 13 ਅਪਰੈਲ 2026 ਨੂੰ ਪੰਜਾਬ ਵਿਧਾਨ ਸਭਾ ’ਚ ‘ਜਾਗਤ ਜੋਤ ਸ੍ਰੀ ਗੁਰੂ ਗਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਬਣਾਇਆ ਜਿਸ ’ਚ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਸਜ਼ਾਵਾਂ ਦੀ ਵਿਵਸਥਾ ਕੀਤੀ ਗਈ। ਪੰਜਾਬ ਚੋਣਾਂ ’ਚ ਸਮਾਂ ਥੋੜ੍ਹਾ ਬਚਿਆ ਹੈ ਜਿਸ ਕਰਕੇ ਬੇਅਦਬੀ ਦਾ ਮੁੱਦਾ ਮੁੜ ਸੂਬੇ ਦੀ ਸਿਆਸਤ ’ਚ ਕੇਂਦਰ ਬਿੰਦੂ ਬਣਨ ਲੱਗਾ ਹੈ।
.jpg)
.jpg)




.jpg)
.jpg)
.jpg)


.jpg)


.jpg)
.jpg)

.jpg)
.jpg)