ਵਰਜੀਨੀਆ ਦੇ ਗੁਰਦੁਆਰੇ ’ਚ ਗੈਸ ਲੀਕ ਹੋਣ ਕਾਰਨ ਲੱਗੀ ਸੀ ਅੱਗ

ਵਰਜੀਨੀਆ ਦੇ ਗੁਰਦੁਆਰੇ ’ਚ ਗੈਸ ਲੀਕ ਹੋਣ ਕਾਰਨ ਲੱਗੀ ਸੀ ਅੱਗ

ਵਰਜੀਨੀਆ ਦੇ ਗੁਰਦੁਆਰੇ ’ਚ ਗੈਸ ਲੀਕ ਹੋਣ ਕਾਰਨ ਲੱਗੀ ਸੀ ਅੱਗ
ਬੀਤੇ ਦਿਨੀਂ ਵਰਜੀਨੀਆ ਦੇ ਗੁਰਦੁਆਰਾ ਦਸਮੇਸ਼ ਦਰਬਾਰ ’ਚ ਅੱਗ ਲੱਗਣ ਕਾਰਨ ਨੁਕਸਾਨੇ ਗਏ ਗੁਰੂ ਗ੍ਰੰਥ ਸਾਹਿਬ ਦੇ ਚਾਰ ਪਾਵਨ ਸਰੂਪਾਂ ਦੇ ਸਸਕਾਰ ਮਗਰੋਂ ਅੱਜ ਗੁਰਦੁਆਰਾ ਦਲ ਬਾਬਾ ਬਿਧੀ ਚੰਦ ਛਾਉਣੀ ਟੂ ਵੈਲਜ਼ ਵਿਖੇ ਅਖੰਡ ਪਾਠ ਦਾ ਭੋਗ ਪਾਇਆ ਗਿਆ। ਅਰਦਾਸ ਸਮਾਗਮ ’ਚ ਪੰਜ ਮੈਂਬਰੀ ਜਾਂਚ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਣ ਵਾਲੀ ਜਾਂਚ ਰਿਪੋਰਟ ਸੰਗਤ ਨੂੰ ਪੜ੍ਹ ਕੇ ਸੁਣਾਈ ਗਈ। ਜਾਂਚ ਕਮੇਟੀ ਅਨੁਸਾਰ ਵਰਜੀਨੀਆ ਗੁਰਦੁਆਰੇ ’ਚ ਅੱਗ ਗੁਰੂਘਰ ਦੀ ਰਸੋਈ ਵਿੱਚੋਂ ਗੈਸ ਲੀਕ ਹੋਣ ਕਾਰਨ ਲੱਗੀ ਸੀ। ਗੁਰਦੁਆਰੇ ਅੰਦਰ ਸੁਰੱਖਿਆ ਪ੍ਰਬੰਧਾਂ ’ਚ ਘਾਟ ਦੇ ਨਾਲ ਨਾਲ ਸੇਵਾਦਾਰ ਦੀ ਅਣਗਹਿਲੀ ਵੀ ਸਾਹਮਣੇ ਆਈ ਹੈ। ਕਮੇਟੀ ਨੇ ਜਾਂਚ ਰਿਪੋਰਟ ਅਕਾਲ ਤਖ਼ਤ ਸਾਹਿਬ ਵਿਖੇ ਅਗਲੀ ਕਾਰਵਾਈ ਲਈ ਭੇਜ ਦਿੱਤੀ ਹੈ।ਇਸ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਔਨਲਾਈਨ ਸੰਦੇਸ਼ ਦਿੰਦਿਆਂ ਕਿਹਾ ਕਿ ਵਰਜੀਨੀਆ ਗੁਰਦੁਆਰੇ ’ਚ ਵਾਪਰੀ ਮੰਦਭਾਗੀ ਘਟਨਾ ਸਿੱਖ ਜਗਤ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸਮੂਹ ਸੰਗਤ ਨੂੰ ਇਸ ਘਟਨਾ ਤੋਂ ਵੱਡੀ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਗੁਰੂਘਰਾਂ ’ਚ ਹੋਰ ਸਹੂਲਤਾਂ ਤੋਂ ਇਲਾਵਾ ਸੁਰੱਖਿਆ ਤੇ ਅੱਗ ਬੁਝਾਊ ਯੰਤਰਾਂ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਸੰਸਾਰ ਭਰ ’ਚ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਅਤੇ ਸੇਧ ਤੋਂ ਬਿਨਾਂ ਕੋਈ ਵੀ ਗੁਰਦੁਆਰਾ ਸਥਾਪਤ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਐਡੀਲੇਡ ਵਰਜੀਨੀਆ ਦੀ ਸੰਗਤ ਨੂੰ ਅਪੀਲ ਕੀਤੀ ਕਿ ਅਗਲੇ ਹੁਕਮਾਂ ਤੱਕ ਨਵੇਂ ਗੁਰੂਘਰ ਦੀ ਉਸਾਰੀ ਲਈ ਮਾਇਆ ਇਕੱਠੀ ਨਾ ਕੀਤੀ ਜਾਵੇ। ਜਾਂਚ ਰਿਪੋਰਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰ ਕਰਨ ਉਪਰੰਤ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

sant sagar