ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਸਮਝੌਤਾ

ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਸਮਝੌਤਾ

ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਸਮਝੌਤਾ
ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਪੀਕਰ ਕੁਲਤਾਰ ਸਿੰਘ ਸੰਧਵਾਂ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਸੁਰੇਸ਼ ਨਸ਼ਿਆਂ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੇ 23ਵੇਂ ਦਿਨ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਐਕਸ਼ਨ ਕਮੇਟੀ ਵਿਚਾਲੇ ਲੱਖਾ ਸਿਧਾਣਾ ਤੇ ਹੋਰ ਆਗੂਆਂ ਦੀ ਰਿਹਾਈ ਅਤੇ ਹੋਰਨਾਂ ਮੰਗਾਂ ਬਾਰੇ ਸਹਿਮਤੀ ਬਣ ਗਈ ਹੈ। ਇਨ੍ਹਾਂ ਮੰਗਾਂ ਵਿੱਚ ਪਰਵਿੰਦਰ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣਾ ਸ਼ਾਮਲ ਹੈ। ਆਗੂਆਂ ਦੀ ਰਿਹਾਈ ਮਗਰੋਂ ਪਰਵਿੰਦਰ ਸਿੰਘ ਦਾ ਪੋਸਟ ਮਾਰਟਮ ਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ 5 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਦਲਜੀਤ ਸਿੰਘ ਭੰਮੇ ਦੇ ਪਰਿਵਾਰ ਨੂੰ ਵੀ ਨੌਕਰੀ ਅਤੇ ਮੁਆਵਜ਼ੇ ਦਾ ਭਰੋਸਾ ਦਿੱਤਾ ਗਿਆ ਹੈ। ਐਕਸ਼ਨ ਕਮੇਟੀ ਦੇ ਆਗੂਆਂ ਨਾਲ ਹੋਈ ਮੀਟਿੰਗ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਏ ਡੀ ਜੀ ਪੀ ਗੌਤਮ ਚੀਮਾ, ਬਠਿੰਡਾ ਰੇਂਜ ਦੇ ਡੀ ਆਈ ਜੀ ਹਰਜੀਤ ਸਿੰਘ, ਮਾਨਸਾ ਦੇ ਸਾਬਕਾ ਡੀ ਸੀ ਕੁਲਵੰਤ ਸਿੰਘ ਧੂਰੀ ਅਤੇ ਮਾਨਸਾ ਦੇ ਮੌਜੂਦਾ ਡਿਪਟੀ ਕਮਿਸ਼ਨਰ ਨਵਜੋਤ ਕੌਰ, ਐੱਸ ਐੱਸ ਪੀ ਵੈਭਵ ਚੌਧਰੀ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਐਕਸ਼ਨ ਕਮੇਟੀ ਦੇ ਮੀਡੀਆ ਸਲਾਹਕਾਰ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੰਜ ਘੰਟੇ ਦੇ ਕਰੀਬ ਚੱਲੀ ਮੀਟਿੰਗ ਦੌਰਾਨ ਜੇਲ੍ਹਾਂ ਵਿੱਚ ਬੰਦ ਲੱਖਾ ਸਿਧਾਣਾ ਅਤੇ ਹੋਰ ਆਗੂਆਂ ਦੀ ਰਿਹਾਈ ਦੇ ਮੁੱਦੇ ’ਤੇ ਪੇਚ ਫਸਿਆ ਰਿਹਾ। ਅੱਜ ਮੰਨੀਆਂ ਗਈਆਂ ਮੰਗਾਂ ਲਾਗੂ ਹੋਣ ਤੱਕ ਮਾਨਸਾ ਵਿੱਚ ਚੱਲ ਰਿਹਾ ਧਰਨਾ ਸ਼ਾਂਤਮਈ ਢੰਗ ਨਾਲ ਜਾਰੀ ਰਹੇਗਾ। ਮੀਟਿੰਗ ਦੌਰਾਨ ਖਿਆਲਾ ਕਲਾਂ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਨਾਮ ’ਤੇ ਟਰੌਮਾ ਸੈਂਟਰ ਬਣਾਉਣ ਲਈ ਹਫ਼ਤੇ ਵਿੱਚ ਮਨਜ਼ੂਰੀ ਦੇਣ ਅਤੇ ਉਸ ਦੀ ਯਾਦ ਵਿੱਚ ਬੁੱਤ ਲਾਉਣ ’ਤੇ ਸਹਿਮਤੀ ਬਣ ਗਈ ਹੈ। ਹੋਰਨਾਂ ਮੰਗਾਂ ਵਿੱਚ 13 ਅਕਤੂਬਰ ਤੋਂ ਸ਼ੁਰੂ ਹੋਏ ਸੰਘਰਸ਼ ਦੌਰਾਨ ਭੰਮੇ ਕਲਾਂ, ਬੁਢਲਾਡਾ ਅਤੇ ਅਕਲੀਆ ਨਾਲ ਸਬੰਧਤ ਦਰਜ ਪਰਚਿਆਂ ਤੋਂ ਇਲਾਵਾ ਪੰਜਾਬ ਭਰ ਵਿੱਚ ਫਲੈਕਸ ਪਾੜਨ ਬਾਰੇ ਦਰਜ ਪਰਚੇ ਅਤੇ ਝੋਟਾ ਦੇ ਪਿਤਾ ਤੇ ਐਂਟੀ ਡਰੱਗ ਟਾਸਕ ਫੋਰਸ ਦੇ ਕਾਰਕੁਨਾਂ ਖ਼ਿਲਾਫ਼ ਪਹਿਲਾਂ ਤੋਂ ਦਰਜ ਪਰਚੇ ਰੱਦ ਕਰਨਾ ਸ਼ਾਮਲ ਹੈ।

ad