'ਆਪ' ਸਰਕਾਰ ਵਲੋਂ ਲਏ ਗੈਰ ਸੰਵਿਧਾਨਕ ਫ਼ੈਸਲਿਆਂ ਦੀ ਨਿਆਂਇਕ ਜਾਂਚ ਹੋਵੇ-ਅਕਾਲੀ ਦਲ

'ਆਪ' ਸਰਕਾਰ ਵਲੋਂ ਲਏ ਗੈਰ ਸੰਵਿਧਾਨਕ ਫ਼ੈਸਲਿਆਂ ਦੀ ਨਿਆਂਇਕ ਜਾਂਚ ਹੋਵੇ-ਅਕਾਲੀ ਦਲ

ਚੰਡੀਗੜ੍ਹ,- ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ 'ਆਪ' ਸਰਕਾਰ ਵਲੋਂ ਲਏ ਗੈਰ-ਸੰਵਿਧਾਨਕ ਫ਼ੈਸਲਿਆਂ ਦੀ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਈ ਜਾਵੇ ਅਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ 'ਚ ਸੰਵਿਧਾਨਕ ਵਿਵਸਥਾ ਢਹਿ-ਢੇਰੀ ਹੋ ਗਈ ਹੈ, ਜਿਸ ਕਾਰਨ ਲੋਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੂੰ ਸੰਵਿਧਾਨ ਦੇ ਘੇਰੇ 'ਚ ਰਹਿ ਕੇ ਰਾਜਪਾਲ ਵਲੋਂ ਮੰਗੀ ਜਾਣਕਾਰੀ ਪ੍ਰਦਾਨ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਪੰਜਾਬੀਆਂ ਦੀ ਭਲਾਈ ਨਾਲ ਸੰਬੰਧਿਤ ਕਈ ਸੰਵੇਦਨਸ਼ੀਲ ਮਾਮਲਿਆਂ ਨੂੰ ਛੂਹਿਆ ਹੈ ਅਤੇ ਮੁੱਖ ਮੰਤਰੀ ਨੂੰ ਢੁਕਵਾਂ ਜਵਾਬ ਦੇਣ ਤੋਂ ਨਹੀਂ ਭੱਜਣਾ ਚਾਹੀਦਾ।

ad