ਬੇਅਦਬੀ ਮਾਮਲਿਆਂ ਦੀ ਨਿਰਪੱਖ ਪੈਰਵੀ ਲਈ ਆਪ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਮੁੱਖ ਮੰਤਰੀ ਨੂੰ ਪੱਤਰ ਭੇਜਿਆ

ਬੇਅਦਬੀ ਮਾਮਲਿਆਂ ਦੀ ਨਿਰਪੱਖ ਪੈਰਵੀ ਲਈ ਆਪ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਮੁੱਖ ਮੰਤਰੀ ਨੂੰ ਪੱਤਰ ਭੇਜਿਆ

ਬੇਅਦਬੀ ਮਾਮਲਿਆਂ ਦੀ ਨਿਰਪੱਖ ਪੈਰਵੀ ਲਈ ਆਪ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਮੁੱਖ ਮੰਤਰੀ ਨੂੰ ਪੱਤਰ ਭੇਜਿਆ
ਚੰਡੀਗੜ੍ਹ-ਪੰਜਾਬ ਪੁਲੀਸ ਦੇ ਸਾਬਕਾ ਆਈਜੀ ਅਤੇ 'ਆਪ' ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬੇਅਦਬੀ ਦੇ ਮਾਮਲਿਆਂ ਦੀ ਸਰਕਾਰ ਵੱਲੋਂ ਨਿਰਪੱਖ ਢੰਗ ਨਾਲ ਪੈਰਵੀ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਵੱਖ-ਵੱਖ ਰਿੱਟ ਪਟੀਸ਼ਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਲਟਕੀਆਂ ਹੋਈਆਂ ਹਨ। ਉਨ੍ਹਾਂ ਨੂੰ ਅਖ਼ਬਾਰਾਂ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਕੇਸਾਂ ਦੀ ਸਹੀ ਤਰੀਕੇ ਨਾਲ ਪੈਰਵੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅਸਤੀਫਾ ਦੇਣ ਬਾਅਦ ਬਣਾਈਆਂ ਐੱਸਆਈਟੀਜ਼ ਨੇ ਇਨ੍ਹਾਂ ਮਾਮਲਿਆਂ ਨੂੰ ਤਰਕਪੂਰਨ ਸਿੱਟੇ ਤੱਕ ਲਿਜਾਣ ਲਈ ਕੁਝ ਨਹੀਂ ਕੀਤਾ।