ਖ਼ਾਲਿਸਤਾਨ ਦੇ ਹਮਦਰਦਾਂ ’ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ: ਸ਼ਾਹ

ਖ਼ਾਲਿਸਤਾਨ ਦੇ ਹਮਦਰਦਾਂ ’ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ: ਸ਼ਾਹ

ਨਵੀਂ ਦਿੱਲੀ, - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਬਹਾਲ ਕੀਤਾ ਜਾਵੇਗਾ ਅਤੇ ਚੋਣਾਂ ਦੇ ਸਮੇਂ ਬਾਰੇ ਫੈਸਲਾ ਚੋਣ ਕਮਿਸ਼ਨ ਵੱਲੋਂ ਲਿਆ ਜਾਵੇਗਾ। ਵਿਸ਼ੇਸ਼ ਇੰਟਰਵਿਊ ਵਿੱਚ ਸ੍ਰੀ ਸ਼ਾਹ ਨੇ ਇਹ ਵੀ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਸਥਿਤੀ ਵਿੱਚ ਸੁਧਾਰ ਹੋਇਆ ਹੈ ਅਤੇ ਅਤਿਵਾਦ ਨਾਲ ਸਬੰਧਤ ਅੰਕੜੇ ਸਭ ਤੋਂ ਘੱਟ ਹਨ। ਉਨ੍ਹਾਂ ਸ਼ਾਹ ਨੇ ਕਿਹਾ,‘ਸਰਕਾਰ ਨੇ ਖਾਲਿਸਤਾਨ ਦੇ ਹਮਦਰਦਾਂ ਦੀਆਂ ਗਤੀਵਿਧੀਆਂ 'ਤੇ ਨੇੜਿਓਂ ਨਜ਼ਰ ਰੱਖੀ ਹੋਈ ਹੈ। ਇਸ ਮੁੱਦੇ 'ਤੇ ਪੰਜਾਬ ਸਰਕਾਰ ਨਾਲ ਵੀ ਚਰਚਾ ਕੀਤੀ ਹੈ। ਵੱਖ-ਵੱਖ ਏਜੰਸੀਆਂ ਵਿਚਕਾਰ ਚੰਗਾ ਤਾਲਮੇਲ ਹੈ। ਮੈਨੂੰ ਭਰੋਸਾ ਹੈ ਕਿ ਅਸੀਂ ਇਸ ਨੂੰ ਵਧਣ-ਫੁੱਲਣ ਨਹੀਂ ਦੇਵਾਂਗੇ।’

sant sagar