ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ; ਲਾਰੈਂਸ ਬਿਸ਼ਨੋਈ ਦੇ ਸਾਥੀ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ

ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ; ਲਾਰੈਂਸ ਬਿਸ਼ਨੋਈ ਦੇ ਸਾਥੀ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ

ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ; ਲਾਰੈਂਸ ਬਿਸ਼ਨੋਈ ਦੇ ਸਾਥੀ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ
ਚੰਡੀਗੜ੍ਹ-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ’ਤੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਹਮਲਾ ਹੋ ਗਿਆ ਹੈ, ਜਿਸ ਦੌਰਾਨ ਕਈ ਗੋਲੀਆਂ ਸਿੱਧੂ ਮੂਸੇਵਾਲਾ ਅਤੇ ਉਸ ਦੇ ਦੋ ਸਾਥੀਆਂ ’ਤੇ ਲੱਗਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਹੈ। ਉਸ ਦੇ ਦੋ ਸਾਥੀਆਂ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਮਾਨਸਾ ਤੋਂ ਬਾਹਰ ਹਸਪਤਾਲਾਂ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ। ਦੱਸਣਯੋਗ ਹੈ ਕਿ ਲੰਘੇ ਦਿਨ ਹੀ ਸਰਕਾਰ ਵੱਲੋਂ ਹੋਰਨਾਂ ਤੋਂ ਇਲਾਵਾ ਸਿੱਧੂ ਮੂੂਸੇਵਾਲਾ ਤੋਂ ਵੀ ਸੁਰੱਖਿਆ ਵਾਪਸ ਲਈ ਗਈ ਸੀ। ਇਸੇ ਦੌਰਾਨ ਕੈਨੇਡਾ ਅਧਾਰਿਤ ਗੈਂਗਸਟਰ ਗੋਲਡੀ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਹ ਗੈਂਗ ਦੇ ਮੁਖੀ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਸਾਥੀ ਹੈ। ਦੂੁਜੇ ਪਾਸੇ ਪੁਲੀਸ ਨੇ ਦਾਅਵਾ ਕੀਤਾ ਕਿ 8 ਹਮਲਾਵਰਾਂ ਵੱਲੋਂ ਮੂਸੇਵਾਲਾ ’ਤੇ ਹਮਲਾ ਕੀਤਾ ਗਿਆ। ਵਾਰਦਾਤ ਵਾਲੀ ਥਾਂ ਤੋਂ ਏਐੱਨ-94 ਰਾਈਫਲਾਂ ਦੇ ਕਾਰਤੂਸਾਂ ਦੇ ਖੋਲ ਮਿਲੇ ਹਨ। ਏਐੱਨ-94 ਰਾਈਫਲਾਂ ਦੀ ਵਰਤੋਂ ਪੰਜਾਬ ਵਿੱਚ ਬਹੁਤ ਘੱਟ ਹੁੰਦੀ ਹੈ।