ਫੈਸ਼ਨ ਸ਼ੋਅ 'ਚ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਵਲੋਂ ਨੋਟਿਸ

ਫੈਸ਼ਨ ਸ਼ੋਅ 'ਚ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਵਲੋਂ ਨੋਟਿਸ

ਫੈਸ਼ਨ ਸ਼ੋਅ 'ਚ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਵਲੋਂ ਨੋਟਿਸ
ਅੰਮਿ੍ਤਸਰ-ਦਿੱਲੀ 'ਚ ਇਕ ਫੈਸ਼ਨ ਸ਼ੋਅ ਦੌਰਾਨ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਨੂੰ ਧਾਰਨ ਕਰਨ ਦੀ ਮਰਿਯਾਦਾ ਹੈ | ਉਨ੍ਹਾਂ ਕਿਹਾ ਕਿ ਕੁਝ ਲੋਕ ਸਿੱਖ ਪਹਿਰਾਵੇ ਅਤੇ ਕਕਾਰਾਂ ਦੀ ਗਲਤ ਵਰਤੋਂ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਰਹੇ ਹਨ ਅਤੇ ਸਰਕਾਰਾਂ ਇਨ੍ਹਾਂ ਲੋਕਾਂ ਖ਼ਿਲਾਫ਼ ਕੋਈ ਢੁਕਵੀਂ ਕਾਰਵਾਈ ਨਹੀਂ ਕਰਦੀਆਂ | ਉਨ੍ਹਾਂ ਕਿਹਾ ਕਿ ਵਾਇਰਲ ਹੋਈ ਇਕ ਵੀਡੀਓ ਜੋ ਦਿੱਲੀ ਦੀ ਦੱਸੀ ਜਾ ਰਹੀ ਹੈ, 'ਚ ਲੜਕੀਆਂ ਦੇ ਸਿਰ 'ਤੇ ਪੱਗ ਤੇ ਉਪਰੋਂ ਦੀ ਕਿ੍ਪਾਨ ਪਵਾ ਕੇ ਫੈਸ਼ਨ ਸ਼ੋਅ ਵਿਚ ਪੇਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਸੰਬੰਧੀ ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਮੁਕੰਮਲ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ |