ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਰ ਵਧਾਉਣ ਲਈ ਜਾਗਰੂਕਤਾ ਵੈਨ ਨੂੰ ਕੀਤਾ ਗਿਆ ਰਵਾਨਾ

ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਰ ਵਧਾਉਣ ਲਈ ਜਾਗਰੂਕਤਾ ਵੈਨ ਨੂੰ ਕੀਤਾ ਗਿਆ ਰਵਾਨਾ

ਘਰਾਚੋਂ/ਸੰਗਰੂਰ :  ਬੀਤੇ ਦਿਨੀਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ ਸੰਗਰੂਰ ਤੋਂ ਰਵਾਨਾ ਕੀਤੀ ਜਾਗਰੂਕਤਾ ਵੈਨ ਅੱਜ ਦੂਜੇ ਦਿਨ ਘਰਾਚੋਂ ਅਤੇ ਨੇੜਲੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਚਾਰ ਵਿਚ ਸਰਗਰਮ ਰਹੀ।
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਦਰ ਵਧਾਉਣ ਦੀ ਮੁਹਿੰਮ ਦੇ ਅੱਜ ਦੂਜੇ ਦਿਨ ਘਰਾਚੋਂ ਤੋਂ ਸੰਜੀਵ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੰਗਰੂਰ, ਸ਼ਿਵਰਾਜ ਕਪੂਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਸੰਗਰੂਰ ਦੀ ਦੇਖ ਰੇਖ ਵਿੱਚ ਦਾਖ਼ਲਾ ਮੋਬਾਇਲ ਵੈਨ ਨੂੰ ਸ੍ਰੀ ਗੁਰਮੇਲ ਸਿੰਘ ਘਰਾਚੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਿਸ ਤੋਂ ਬਾਅਦ ਵੈਨ ਰਾਹੀਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਸ੍ਰੀ ਗੁਰਮੇਲ ਸਿੰਘ ਘਰਾਚੋਂ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਵਿੱਚ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਇਸ ਮੌਕੇ ਹਰਤੇਜ ਸਿੰਘ ਬੀ.ਪੀ.ਈ.ਓ. ਸੁਨਾਮ-2 ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਜਿਵੇਂ ਲਿਸਨਿੰਗ ਲੈਬ, ਆਧੁਨਿਕ ਪ੍ਰੋਜੈਕਟਰ, ਸਮਾਰਟ ਐੱਲ.ਸੀ.ਡੀ ਰਾਹੀ ਬੱਚਿਆਂ ਨੂੰ ਪੜ੍ਹਾਈ ਕਰਵਾਈ ਜਾ ਰਹੀ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਇਵੇਟ ਸਕੂਲਾਂ ਤੋ ਮੋਹਰੀ ਨਿਕਲ ਰਹੇ ਹਨ।
ਸ੍ਰੀ ਦੀਪਕ ਕਾਂਸਲ ਪ੍ਰਿੰਸੀਪਲ ਘਰਾਚੋੰ ਨੇ ਦੱਸਿਆ ਕਿ ਇਹ ਪ੍ਰਚਾਰ ਵੈਨ ਅਲਗ ਅਲਗ ਖੇਤਰਾਂ ਵਿੱਚ ਜਾ ਕੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ।

sant sagar