ਡੀਵਾਈਐਫਆਈ ਦੀ ਜ਼ਿਲ੍ਹਾ ਕਮੇਟੀ ਮੀਟਿੰਗ 'ਚ ਜਥੇਬੰਦੀ ਨੂੰ ਮਜ਼ਬੂਤ ਕਰਨ 'ਤੇ ਵਿਚਾਰਾਂ

ਡੀਵਾਈਐਫਆਈ ਦੀ ਜ਼ਿਲ੍ਹਾ ਕਮੇਟੀ ਮੀਟਿੰਗ 'ਚ ਜਥੇਬੰਦੀ ਨੂੰ ਮਜ਼ਬੂਤ ਕਰਨ 'ਤੇ ਵਿਚਾਰਾਂ

ਨੂਰਮਹਿਲ, : ਅੱਜ ਨੂਰਮਹਿਲ ਵਿਖੇ ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀਵਾਈਐਫਆਈ) ਦੀ ਜ਼ਿਲ੍ਹਾ ਕਮੇਟੀ ਜਲੰਧਰ-ਕਪੂਰਥਲਾ ਦੀ ਇੱਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵੀਰ ਸਿੰਘ ਢੰਡਾ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿੱਚ ਸੂਬਾ ਸਕੱਤਰ ਸੁਖਵਿੰਦਰ ਸਿੰਘ ਨਾਗੀ ਉਚੇਚੇ ਤੌਰ 'ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਸਾਲ 2023 ਵਿੱਚ ਜ਼ਿਲ੍ਹਾ ਜਲੰਧਰ-ਕਪੂਰਥਲਾ ਵਿੱਚ ਜਥੇਬੰਦੀ ਨੂੰ ਮਜ਼ਬੂਤ ਕਰਨ ਦੀ ਯੋਜਨਾ ਬਣਾਈ ਗਈ, ਪਿੰਡਾਂ ਅਤੇ ਸ਼ਹਿਰਾਂ ਵਿੱਚ ਪਹਿਲੇ ਗੇੜ ਵਿੱਚ 100 ਨਵੇਂ ਯੂਨਿਟ ਬਣਾਉਣ ਦਾ ਫ਼ੈਸਲਾ ਕੀਤਾ ਗਿਆ।
ਜਥੇਬੰਦਕ ਫੈਸਲਾ ਲੈਂਦੇ ਹੋਏ ਨਕੋਦਰ ਤਹਿਸੀਲ ਨਾਲ ਸਬੰਧਤ ਸਾਥੀ ਸਨੀ ਸਿੰਘ ਨੂੰ ਸਰਬਸੰਮਤੀ ਨਾਲ ਕਾਰਜਕਾਰੀ ਜ਼ਿਲ੍ਹਾ ਸਕੱਤਰ ਚੁਣਿਆ ਗਿਆ ਅਤੇ ਸਾਥੀ ਨਿਤੀਸ਼ ਚੁੰਬਰ ਨੂੰ ਜ਼ਿਲ੍ਹਾ ਕਮੇਟੀ ਦਾ ਇਨਵਾਇਟੀ ਮੈਂਬਰ ਲਿਆ ਗਿਆ।
ਇਸ ਮੌਕੇ ਫੈਸਲਾ ਕੀਤਾ ਗਿਆ ਕਿ ਭਾਰਤ ਦੀ ਇਨਕਲਾਬੀ ਲਹਿਰ ਦੇ ਮਹਾਨ ਆਗੂਆਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ , ਭਾਰਤ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਅਤੇ ਭਾਰਤ ਦੀ ਇਨਕਲਾਬੀ ਲਹਿਰ ਦੇ ਮਹਾਨ ਆਗੂ ਅਤੇ ਆਜ਼ਾਦੀ ਘੁਲਾਟੀਏ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੇ ਜਨਮ ਦਿਹਾੜੇ ਨੂੰ ਸਮਰਪਿਤ 23 ਮਾਰਚ ਨੂੰ ਹੁਸ਼ਿਆਰਪੁਰ ਦੀਆਂ ਪੁਰਾਣੀਆਂ ਕਚਹਿਰੀਆਂ ਵਿਖੇ ਹੋ ਰਹੀ ਰੈਲੀ ਵਿੱਚ 200 ਨੌਜਵਾਨਾਂ ਦਾ ਜਥਾ ਸ਼ਾਮਲ ਹੋਵੇਗਾ। 

sant sagar