ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦੇ ਸਾਲਾਨਾ ਗੁਰਮਤਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦੇ ਸਾਲਾਨਾ ਗੁਰਮਤਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ

ਮੋਹਾਲੀ, : ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦੇ ਸਾਲਾਨਾ ਗੁਰਮ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਦੀ ਯਾਦ ਵਿਚ ਹਰ ਸਾਲ ਕਰਵਾਏ ਜਾਂਦੇ ਇਸ ਸਮਾਗਮ ਵਿਚ ਗੁਰੂ ਦੀ ਬਾਣੀ ਨਾਲ ਜੁੜਦੇ ਹੋਏ ਵੱਡੀ ਗਿਣਤੀ ਵਿਚ ਧਾਰਮਿਕ ਸਮਾਗਮ ਸਵੇਰੇ 9 ਵਜੇ ਸ਼ੁਰੂ ਹੋ ਕੇ ਰਾਤ 11.00 ਵਜੇ ਤਕ ਗੁਰਬਾਣੀ ਦਾ ਸਰਵਣ ਕੀਤਾ। ਇਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕਾਂ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਿਆ। ਜਿਨ੍ਹਾਂ ਵਿਚ ਗਿਆਨੀ ਪਿੰਦਰਪਾਲ ਸਿੰਘ ਜੀ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖੰਨਾ ਵਾਲੇ, ਭਾਈ ਦਵਿੰਦਰ ਸਿੰਘ ਸੋਢੀ, ਗਿਆਨੀ ਸੁਰਜੀਤ ਸਿੰਘ ਸਝਰਾਂ,ਭਾਈ ਜਰਨੈਲ ਸਿੰਘ ਸ੍ਰੀ ਦਰਬਾਰ ਸਾਹਿਬ, ਗਿਆਨੀ ਹਰਪਾਲ ਸਿੰਘ, ਭੈਣ ਰਵਿੰਦਰ ਕੌਰ ਅਤੇ ਜਥਾ, ਭਾਈ ਅਨੰਤ ਬੀਰ ਸਿੰਘ ਯੂ ਐੱਸ ਏ, ਹਜ਼ੂਰੀ ਰਾਗੀ ਗੁਰਦੁਆਰਾ ਅੰਬ ਸਾਹਿਬ ਭਾਈ ਜਸਪਾਲ ਸਿੰਘ, ਭਾਈ ਸਤਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ,ਭਾਈ ਸੁਖਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਸ਼ੌਕੀਨ ਸਿੰਘ ਸ੍ਰੀ ਦਰਬਾਰ ਸਾਹਿਬ,ਭਾਈ ਗੁਰਸ਼ਰਨ ਸਿੰਘ ਲੁਧਿਆਣਾ ਵਾਲੇ,ਭਾਈ ਸਿਮਰਪ੍ਰੀਤ ਸਿੰਘ ਸ੍ਰੀ ਦਰਬਾਰ ਸਾਹਿਬ,ਗਿਆਨੀ ਜਸਵੰਤ ਸਿੰਘ ਪਰਵਾਨਾ, ਭਾਈ ਤੇਜਿੰਦਰ ਸਿੰਘ ਸ਼ਿਮਲਾ ਵਾਲੇ, ਭਾਈ ਜਗਜੀਤ ਸਿੰਘ,ਭਾਈ ਮੇਜਰ ਸਿੰਘ, ਭਾਈ ਜਸਪਾਲ ਸਿੰਘ ਸਮੇਤ ਹੋਰ ਸਿੱਖ ਵਿਦਵਾਨ ਗੁਰਬਾਣੀ ਦਾ ਰਸਮਈ ਕੀਰਤਨ ਨਾਲ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ।

ad