ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਦਾ ਟਵਿੱਟਰ ਅਕਾਊਂਟ ਬਹਾਲ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਦਾ ਟਵਿੱਟਰ ਅਕਾਊਂਟ ਬਹਾਲ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਦਾ ਟਵਿੱਟਰ ਅਕਾਊਂਟ ਬਹਾਲ
ਨਿਊਯਾਰਕ-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਟਵਿੱਟਰ ਅਕਾਊਂਟ ਸ਼ਨਿਚਰਵਾਰ ਰਾਤ ਨੂੰ ਬਹਾਲ ਕਰ ਦਿੱਤਾ ਗਿਆ। ਸੋਸ਼ਲ ਮੀਡੀਆ ਕੰਪਨੀ ਦੇ ਨਵੇਂ ਮਾਲਕ ਐਲੋਨ ਮਸਕ ਨੇ ਸਵੇਰੇ ਟਰੰਪ ਦੇ ਟਵਿੱਟਰ ਖਾਤੇ ਨੂੰ ਬਹਾਲ ਕਰਨ ਦੀ ਯੋਜਨਾ ਬਾਰੇ ਟਵੀਟ ਕੀਤਾ। ਉਨ੍ਹਾਂ ਲਿਖਿਆ, ‘ਲੋਕਾਂ ਨੇ ਆਪਣੀ ਇੱਛਾ ਪ੍ਰਗਟ ਕੀਤੀ ਹੈ ਕਿ ਟਰੰਪ ਦਾ ਖਾਤਾ ਬਹਾਲ ਕਰ ਦਿੱਤਾ ਜਾਵੇਗਾ।’ ਆਨਲਾਈਨ ਕਰਵਾਏ ਸਰਵੇਖਣ ਵਿੱਚ 15,085,458 ਲੋਕਾਂ ਨੇ ਆਪਣੀ ਰਾਇ ਜ਼ਾਹਰ ਕੀਤੀ। ਕਰੀਬ 51.8 ਫੀਸਦੀ ਲੋਕਾਂ ਨੇ ਟਰੰਪ ਦੇ ਖਾਤੇ ਨੂੰ ਬਹਾਲ ਕਰਨ ਦਾ ਸਮਰਥਨ ਕੀਤਾ, ਜਦਕਿ 48.2 ਫੀਸਦੀ ਇਸ ਦੇ ਖ਼ਿਲਾਫ਼ ਸਨ।