ਰਾਹੁਲ ਨੂੰ ਫਸਾਇਆ ਗਿਆ, ਮੈਂ ਅਦਾਲਤ ਦੇ ਫ਼ੈਸਲੇ ਨਾਲ ਅਸਹਿਮਤ: ਕੇਜਰੀਵਾਲ

ਰਾਹੁਲ ਨੂੰ ਫਸਾਇਆ ਗਿਆ, ਮੈਂ ਅਦਾਲਤ ਦੇ ਫ਼ੈਸਲੇ ਨਾਲ ਅਸਹਿਮਤ: ਕੇਜਰੀਵਾਲ

ਨਵੀਂ ਦਿੱਲੀ, 
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਲੋਕ ਸਭਾ ਮੈਂਬਰ ਨੂੰ ਇੰਝ ਮਾਣਹਾਨੀ ਦੇ ਕੇਸ ਵਿੱਚ ਫਸਾਉਣਾ ਸਹੀ ਨਹੀਂ ਹੈ। ਉਹ ਅਦਾਲਤ ਦਾ ਸਨਮਾਨ ਕਰਦ ਹਨ ਪਰ ਉਹ ਫੈਸਲੇ ਨਾਲ ਅਸਹਿਮਤ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਮੁਕੱਦਮੇ ਚਲਾ ਕੇ ਫਸਾਉਣ ਦੀ ਸਾਜ਼ਿਸ਼ ਰਚੀ ਹੈ।

sant sagar