ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ
ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ
ਨਵੀਂ ਦਿੱਲੀ-ਨਰਿੰਦਰ ਮੋਦੀ ਦੇ ਲਗਾਤਾਰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਵਿਚ ਸ਼ਾਮਲ ਸਿਆਸੀ ਪਾਰਟੀਆਂ ਨੇ ਅੱਜ ਸਰਬਸੰਮਤੀ ਨਾਲ ਸ੍ਰੀ ਮੋਦੀ ਨੂੰ ਆਪਣਾ ਆਗੂ ਚੁਣ ਲਿਆ। ਐੱਨਡੀਏ ਦੇ ਨਵੇਂ ਚੁਣੇ ਸੰਸਦ ਮੈਂਬਰ ਹੁਣ 7 ਜੂਨ ਨੂੰ ਬੈਠਕ ਕਰਕੇ ਸ੍ਰੀ ਮੋਦੀ ਨੂੰ ਰਸਮੀ ਤੌਰ ’ਤੇ ਆਪਣਾ ਆਗੂ ਚੁਣਨਗੇ ਤੇ ਇਸ ਮਗਰੋਂ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਸੁੂਤਰਾਂ ਨੇ ਕਿਹਾ ਕਿ ਨਵੀਂ ਸਰਕਾਰ ਸ਼ਨਿੱਚਰਵਾਰ ਜਾਂ ਐਤਵਾਰ ਨੂੰ ਹਲਫ਼ ਲੈ ਸਕਦੀ ਹੈ। ਸ੍ਰੀ ਮੋਦੀ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਬੈਠਕ ਵਿਚ ਟੀਡੀਪੀ ਆਗੂ ਚੰਦਰਬਾਬੂ ਨਾਇਡੂ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਅਦਾਕਾਰ ਤੇ ਜਨਸੈਨਾ ਪਾਰਟੀ ਦੇ ਆਗੂ ਪਵਨ ਕਲਿਆਣ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਲੋਕ ਜਨਸ਼ਕਤੀ ਪਾਰਟੀ ਦੇ ਚਿਰਾਗ ਪਾਸਵਾਨ, ਜੇਡੀਐੱਸ ਆਗੂ ਐੱਚ.ਡੀ.ਦੇਵਗੌੜਾ, ਐਨਸੀਪੀ ਆਗੂ ਪ੍ਰਫੁੱਲ ਪਟੇਲ ਤੇ ਏਜੀਪੀ ਦੇ ਅਤੁਲ ਬੋਰਾ ਤੋਂ ਇਲਾਵਾ ਸੀਨੀਅਰ ਭਾਜਪਾ ਆਗੂ ਅਮਿਤ ਸ਼ਾਹ, ਰਾਜਨਾਥ ਸਿੰਘ ਤੇ ਜੇਪੀ ਨੱਢਾ ਮੌਜੂਦ ਸਨ। ਬੈਠਕ ਵਿਚ 16 ਪਾਰਟੀਆਂ ਦੇ ਕੁੱਲ 21 ਆਗੂ ਹਾਜ਼ਰ ਸਨ।
.jpg)

.jpg)


.jpg)
.jpg)
.jpg)
.jpg)


.jpg)

.jpg)



.jpg)
.jpg)