ਨਵਾਜ਼ ਸ਼ਰੀਫ਼ ਮੁੜ ਪੀਐੱਮਐੱਲ-ਐੱਨ ਦੇ ਪ੍ਰਧਾਨ ਬਣੇ
ਲਾਹੌਰ,(ਇੰਡੋ ਕਨੇਡੀਅਨ ਟਾਇਮਜ਼ )-ਪਾਕਿਸਤਾਨ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਨਵਾਜ਼ ਸ਼ਰੀਫ਼ ਨੂੰ ਮੁੜ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦਾ ਪ੍ਰਧਾਨ ਚੁਣਿਆ ਗਿਆ ਹੈ। ਉਨ੍ਹਾਂ ਛੇ ਸਾਲ ਪਹਿਲਾਂ ਪਨਾਮਾ ਪੇਪਰਜ਼ ਮਾਮਲੇ ’ਚ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਅਸਤੀਫਾ ਦਿੱਤਾ ਸੀ। ਜ਼ਿਕਰਯੋਗ ਹੈ ਕਿ 74 ਸਾਲਾ ਬਜ਼ੁਰਗ ਸਿਆਸਤਦਾਨ ਯੂਕੇ ਵਿੱਚ ਚਾਰ ਸਾਲ ਦੀ ਜਲਾਵਤਨੀ ਤੋਂ ਬਾਅਦ ਪਿਛਲੇ ਸਾਲ ਅਕਤੂਬਰ ਵਿੱਚ ਪਾਕਿਸਤਾਨ ਪਰਤੇ ਸਨ। ਉਨ੍ਹਾਂ ਦੀ ਪਾਰਟੀ ਨੇ ਐਕਸ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਨਵਾਜ਼ ਸ਼ਰੀਫ ਨੂੰ ਲਾਹੌਰ ਵਿੱਚ ਪੀਐਮਐਲ-ਐਨ ਦੀ ਜਨਰਲ ਕੌਂਸਲ ਦੀ ਮੀਟਿੰਗ ਵਿੱਚ ਪ੍ਰਧਾਨ ਚੁਣਿਆ ਗਿਆ।
ਇਸ ਸਬੰਧੀ ਜਨਰਲ ਕੌਂਸਲ ਦੀ ਮੀਟਿੰਗ ਦੀਆਂ ਤਿਆਰੀਆਂ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ ਜਿਸ ਦੀ ਕੈਪਸ਼ਨ ਵਿਚ ਲਿਖਿਆ ਗਿਆ,‘ਸ਼ੇਰ ਆਪਣਾ ਬਣਦਾ ਸਿਖਰਲਾ ਸਥਾਨ ਹਾਸਲ ਕਰਨ ਲਈ ਵਾਪਸ ਆ ਰਿਹਾ ਹੈ।’ ਪੀਐਮਐਲ-ਐਨ ਨੇ ਪਹਿਲਾਂ 11 ਮਈ ਨੂੰ ਜਨਰਲ ਕੌਂਸਲ ਦੀ ਮੀਟਿੰਗ ਸੱਦੀ ਸੀ ਪਰ ਪਾਕਿਸਤਾਨ ਦੇ ਪ੍ਰਮਾਣੂ ਸ਼ਕਤੀ ਬਣਨ ਦੇ 26 ਸਾਲ ਮੁਕੰਮਲ ਹੋਣ ਦੇ ਜਸ਼ਨ ਸਮਾਗਮਾਂ ਕਾਰਨ ਇਸ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।

.jpg)
.jpg)


.jpg)
.jpg)
.jpg)
.jpg)


.jpg)

.jpg)



.jpg)