ਹਿੰਸਾ ਨਾਲ ਸਬੰਧਤ ਦੋ ਮਾਮਲਿਆਂ ਵਿੱਚ ਇਮਰਾਨ ਖਾਨ ਬਰੀ

ਹਿੰਸਾ ਨਾਲ ਸਬੰਧਤ ਦੋ ਮਾਮਲਿਆਂ ਵਿੱਚ ਇਮਰਾਨ ਖਾਨ ਬਰੀ

ਇਸਲਾਮਾਬਾਦ: (ਇੰਡੋ ਕਨੇਡੀਅਨ ਟਾਇਮਜ਼)-ਪਾਕਿਸਤਾਨ ਦੀ ਇੱਕ ਅਦਾਲਤ ਨੇ 9 ਮਈ 2023 ਦੀ ਹਿੰਸਾ ਨਾਲ ਸਬੰਧਤ ਦੋ ਮਾਮਲਿਆਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ‘ਸਬੂਤਾਂ ਦੀ ਘਾਟ’ ਦਾ ਹਵਾਲਾ ਦਿੰਦਿਆਂ ਅੱਜ ਬਰੀ ਕਰ ਦਿੱਤਾ ਹੈ। ਉਨ੍ਹਾਂ ’ਤੇ ਹੋਰ ਵੀ ਕਈ ਕੇਸ ਚੱਲ ਰਹੇ ਹਨ ਅਤੇ ਇਸ ਵੇਲੇ ਉਹ ਜੇਲ੍ਹ ਵਿੱਚ ਬੰਦ ਹਨ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਬਾਨੀ ਇਮਰਾਨ ਦੇ ਸਮਰਥਕਾਂ ਨੇ ਪਿਛਲੇ ਸਾਲ 9 ਮਈ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਸੀ। ਇਮਰਾਨ ਖ਼ਿਲਾਫ਼ ਸ਼ਹਿਜ਼ਾਦ ਟਾਊਨ ਥਾਣੇ ਵਿੱਚ ਦਰਜ ਦੋ ਮਾਮਲਿਆਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਇਸਲਾਮਾਬਾਦ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਦੇ ਜੁਡੀਸ਼ੀਅਲ ਮੈਜਿਸਟਰੇਟ ਉਮਰ ਸ਼ਬੀਰ ਨੇ ਮਨਜ਼ੂਰ ਕਰ ਲਈ। ਅਦਾਲਤ ਨੇ ਇਮਰਾਨ ਨੂੰ ਬਰੀ ਕਰਨ ਦਾ ਹੁਕਮ ਸੁਣਾਉਂਦਿਆਂ ਆਪਣੇ ਫ਼ੈਸਲੇ ’ਚ ਕਿਹਾ, ‘‘ਇਸਤਗਾਸਾ ਪੱਖ ਵੱਲੋਂ ਪੁਖਤਾ ਸਬੂਤ ਪੇਸ਼ ਨਾ ਕੀਤੇ ਜਾਣ ਕਾਰਨ ਪੀਟੀਆਈ ਦੇ ਸੰਸਥਾਪਕ ਨੂੰ ਬਰੀ ਕੀਤਾ ਜਾਂਦਾ ਹੈ।’

sant sagar