ਸ਼ਾਹਬਾਜ਼ ਤੇ ਨਵਾਜ਼ ਸ਼ਰੀਫ਼ ਵੱਲੋਂ ਮੋਦੀ ਨੂੰ ਸ਼ੁਭਕਾਮਨਾਵਾਂ
ਇਸਲਾਮਾਬਾਦ, (ਇੰਡੋ ਕਨੇਡੀਅਨ ਟਾਇਮਜ਼) - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਵੱਡੇ ਭਰਾ ਤੇ ਹਾਕਮ ਪਾਰਟੀ ਦੇ ਮੁਖੀ ਨਵਾਜ਼ ਸ਼ਰੀਫ਼ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ’ਤੇ ਅੱਜ ਨਰਿੰਦਰ ਮੋਦੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਜ਼ਿਕਰਯੋਗ ਹੈ ਕਿ ਮੋਦੀ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਕੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਦੇ ਰਿਕਾਰਡ ਦੀ ਬਰਾਬਰੀ ਕੀਤੀ। ਉਨ੍ਹਾਂ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਸਰਕਾਰ ਵਿੱਚ 72 ਮੈਂਬਰੀ ਮੰਤਰੀ ਮੰਡਲ ਦੀ ਅਗਵਾਈ ਕੀਤੀ ਜਾ ਰਹੀ ਹੈ।
ਸ਼ਾਹਬਾਜ਼ ਭਾਰਤ ਦੇ ਕਿਸੇ ਗੁਆਂਢੀ ਮੁਲਕ ਦੇ ਇਕੱਲੇ ਅਜਿਹੇ ਪ੍ਰਧਾਨ ਮੰਤਰੀ ਸਨ ਜਿਨ੍ਹਾਂ ਨੂੰ ਨਵੀਂ ਦਿੱਲੀ ਵਿੱਚ ਹੋਏ ਇਸ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਸੱਦਿਆ ਗਿਆ ਸੀ। ਚੀਨ ਦੌਰੇ ਤੋਂ ਪਰਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ‘ਐਕਸ’ ਉੱਤੇ ਆਪਣੇ ਭਾਰਤੀ ਹਮਰੁਤਬਾ ਨੂੰ ਵਧਾਈ ਦਿੱਤੀ। ਉਨ੍ਹਾਂ ਇਕ ਪੋਸਟ ਵਿੱਚ ਕਿਹਾ, ‘‘ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਨਰਿੰਦਰ ਮੋਦੀ ਨੂੰ ਵਧਾਈ।’’ ਉੱਧਰ, ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ- ਨਵਾਜ਼ (ਪੀਐੱਮਐੱਲ-ਐੱਨ) ਦੇ ਮੁਖੀ ਨਵਾਜ਼ ਸ਼ਰੀਫ਼ ਨੇ ‘ਐਕਸ’ ਉੱਤੇ ਪਾਏ ਇਕ ਸੁਨੇਹੇ ਵਿੱਚ ਕਿਹਾ, ‘‘ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ’ਤੇ ਮੋਦੀ ਜੀ ਨੂੰ ਮੇਰੇ ਵੱਲੋਂ ਨਿੱਘੀ ਮੁਬਾਰਕਬਾਦ। ਹਾਲ ਦੀਆਂ ਚੋਣਾਂ ਵਿੱਚ ਤੁਹਾਡੀ ਪਾਰਟੀ ਨੂੰ ਸਫਲਤਾ ਮਿਲਣ ਨਾਲ ਤੁਹਾਡੀ ਲੀਡਰਸ਼ਿਪ ਵਿੱਚ ਲੋਕਾਂ ਦਾ ਭਰੋਸਾ ਝਲਕਦਾ ਹੈ। ਸਾਨੂੰ ਨਫ਼ਰਤ ਨੂੰ ਆਸ ਵਿੱਚ ਬਦਲਣਾ ਚਾਹੀਦਾ ਹੈ ਅਤੇ ਦੱਖਣੀ ਏਸ਼ੀਆ ਦੇ 200 ਕਰੋੜ ਲੋਕਾਂ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਦੇ ਮੌਕੇ ਦਾ ਫਾਇਦਾ ਉਠਾਉਣਾ ਚਾਹੀਦਾ ਹੈ।’’
.jpg)

.jpg)


.jpg)
.jpg)
.jpg)
.jpg)


.jpg)

.jpg)



.jpg)