ਪਾਕਿਸਤਾਨੀ ਮੀਡੀਆ ਨੂੰ ਚੁੱਪ ਰਹਿਣ ਲਈ ਕੀਤਾ ਜਾ ਰਿਹੈ ਮਜਬੂਰ: ਇਮਰਾਨ

ਪਾਕਿਸਤਾਨੀ ਮੀਡੀਆ ਨੂੰ ਚੁੱਪ ਰਹਿਣ ਲਈ ਕੀਤਾ ਜਾ ਰਿਹੈ ਮਜਬੂਰ: ਇਮਰਾਨ

ਲਾਹੌਰ, (ਇੰਡੋ ਕਨੇਡੀਅਨ ਟਾਇਮਜ਼)-ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਦਾਅਵਾ ਕੀਤਾ ਕਿ ਪਿਛਲੇ ਦੋ ਸਾਲਾਂ ਦੌਰਾਨ ਸਰਕਾਰ ਵੱਲੋਂ ਦੇਸ਼ ਦੇ ਮੀਡੀਆ ਨੂੰ ਚੁੱਪ ਰਹਿਣ ਲਈ ਮਜਬੂਰ ਕੀਤਾ ਗਿਆ ਹੈ ਅਤੇ ਅਸਹਿਮਤੀ ਰੱਖਣ ਵਾਲੇ ਪੱਤਰਕਾਰਾਂ ਨੂੰ ਦਮਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਮਰਾਨ ਨੂੰ ਕਈ ਮਾਮਲਿਆਂ ਵਿੱਚ ਸ਼ਮੂਲੀਅਤ ਨੂੰ ਲੈ ਕੇ ਦਸ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਰਾਵਲਪਿੰਡੀ ਦੀ ਉੱਚ ਸੁਰੱਖਿਆ ਵਾਲੀ ਅਡਿਆਲਾ ਜੇਲ੍ਹ ਵਿੱਚ ਬੰਦ ਹਨ। ਇਨ੍ਹਾਂ ਕੁੱਝ ਮਾਮਲਿਆਂ ਵਿੱਚ ਉਨ੍ਹਾਂ ਨੂੰ ਦੋਸ਼ੀ ਵੀ ਠਹਿਰਾਇਆ ਗਿਆ ਹੈ। ਇਮਰਾਨ (71) ਨੇ ‘ਐਕਸ’ ’ਤੇ ਕਿਹਾ, ‘‘ਪਾਕਿਸਤਾਨ ਵਿੱਚ ਮੀਡੀਆ ਹਮੇਸ਼ਾ ਸਰਕਾਰ ਦੇ ਕੰਟਰੋਲ ਵਿੱਚ ਰਿਹਾ ਹੈ, ਜਦੋਂਕਿ ਪੱਤਰਕਾਰਾਂ ਨੂੰ ਉਨ੍ਹਾਂ ਦੇ ਨੁਕਤਾਚੀਨੀ ਵਾਲੇ ਨਜ਼ਰੀਏ ਕਾਰਨ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ। ਪਾਕਿਸਤਾਨ ਵਿੱਚ ਪਿਛਲੇ ਦੋ ਸਾਲਾਂ ਵਿੱਚ ਮੀਡੀਆ ਨੂੰ ਚੁੱਪ ਰਹਿਣ ਲਈ ਮਜਬੂਰ ਕੀਤਾ ਗਿਆ ਹੈ ਅਤੇ ਅਸਹਿਮਤੀ ਰੱਖਣ ਵਾਲੇ ਪੱਤਰਕਾਰਾਂ ਨੂੰ ਦਮਨ ਦਾ ਹੋ ਰਿਹਾ ਹੈ।’’

ad