ਰੂਸ ਵੱਲੋਂ ਯੂਕਰੇਨ ’ਤੇ ਡਰੋਨ ਤੇ ਮਿਜ਼ਾਈਲ ਹਮਲਾ

ਰੂਸ ਵੱਲੋਂ ਯੂਕਰੇਨ ’ਤੇ ਡਰੋਨ ਤੇ ਮਿਜ਼ਾਈਲ ਹਮਲਾ

ਕੀਵ,(ਇੰਡੋ ਕਨੇਡੀਅਨ ਟਾਇਮਜ਼)- ਰੂਸੀ ਸੈਨਾ ਨੇ ਲੰਘੀ ਰਾਤ ਯੂਕਰੇਨ ’ਤੇ 87 ਸ਼ਾਹਿਦ ਡਰੋਨਾਂ ਤੇ ਚਾਰ ਵੱਖ ਵੱਖ ਤਰ੍ਹਾਂ ਦੀਆਂ ਮਿਜ਼ਾਈਲਾਂ ਨਾਲ ਹਮਲਾ ਕੀਤਾ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਖਾਰਕੀਵ ਦੇ ਗਵਰਨਰ ਓਲੇਹ ਸਿਨੀਹੁਬੋਵ ਨੇ ਦੱਸਿਆ ਕਿ ਖੇਤਰ ’ਚ 49 ਸਾਲਾ ਵਿਅਕਤੀ ਦੀ ਕਾਰ ਡਰੋਨ ਦੀ ਲਪੇਟ ’ਚ ਆਉਣ ਕਾਰਨ ਉਸ ਦੀ ਮੌਤ ਹੋ ਗਈ। ਯੂਕਰੇਨ ਦੇ ਅਧਿਕਾਰੀ ਨੇ ਦੱਸਿਆ ਕਿ ਓਡੇਸਾ ਸ਼ਹਿਰ ’ਚ ਇੱਕ ਗੈਸ ਪਾਈਪਲਾਈਨ ਵੀ ਨੁਕਸਾਨੀ ਗਈ ਹੈ ਅਤੇ ਇੱਕ ਗੁਦਾਮ ’ਚ ਅੱਗ ਲੱਗ ਗਈ ਹੈ। ਯੂਕਰੇਨ ਦੀ ਹਵਾਈ ਸੈਨਾ ਨੇ ਇੱਕ ਬਿਆਨ ’ਚ ਦੱਸਿਆ ਕਿ ਉਹ ਦੀ ਹਵਾਈ ਸੁਰੱਖਿਆ ਪ੍ਰਣਾਲੀ ਨੇ ਰਾਜਧਾਨੀ ਕੀਵ ਸਮੇਤ 14 ਯੂਕਰੇਨੀ ਖੇਤਰਾਂ ’ਚ ਦੋ ਮਿਜ਼ਾਈਲਾਂ ਤੇ 87 ਡਰੋਨਾਂ ਨੂੰ ਤਬਾਹ ਕਰ ਦਿੱਤਾ। ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਇੱਕ ਦਿਨ ਪਹਿਲਾਂ ਹੀ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਂਸਕੀ ਨੇ ਕਿਹਾ ਸੀ ਕਿ ਉਹ 12 ਅਕਤੂਬਰ ਦੀ ਬੈਠਕ ’ਚ ਜਿੱਤ ਦੀ ਯੋਜਨਾ ਪੇਸ਼ ਕਰਨਗੇ। 

sant sagar