ਟੋਰਾਂਟੋ ਹਵਾਈ ਅੱਡੇ ’ਤੇ ਜਹਾਜ਼ ਹਾਦਸਾਗ੍ਰਸਤ; 17 ਯਾਤਰੀ ਜ਼ਖ਼ਮੀ
ਅਮਰੀਕਾ ਤੋਂ ਆਇਆ ਸੀ ਜਹਾਜ਼; ਰਨਵੇਅ ’ਤੇ ਤਿਲਕਣ ਕਾਰਨ ਉਲਟਿਆ
ਵੈਨਕੂਵਰ,(ਇੰਡੋ ਕਨੇਡੀਅਨ ਟਾਇਮਜ਼)- ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ ’ਤੇ ਉੱਤਰਦੇ ਸਮੇਂ ਡੈਲਟਾ ਹਵਾਈ ਕੰਪਨੀ ਦਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ 17 ਜਣੇ ਜ਼ਖ਼ਮੀ ਹੋ ਗਏ। ਅਮਰੀਕਾ ਦੇ ਸ਼ਹਿਰ ਮਿਨੀਆਪੋਲਿਸ ਤੋਂ ਆਏ ਜਹਾਜ਼ ਵਿੱਚ ਅਮਲੇ ਦੇ ਚਾਰ ਮੈਂਬਰ ਅਤੇ 76 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚੋਂ 22 ਕੈਨੇਡਿਆਈ ਨਾਗਰਿਕ ਹਨ। ਇਹ ਹਾਦਸਾ ਬਾਅਦ ਦੁਪਹਿਰ ਢਾਈ ਵਜੇ ਵਾਪਰਿਆ, ਜਿਸ ਮਗਰੋਂ ਹਵਾਈ ਅੱਡਾ ਹੋਰ ਉਡਾਣਾਂ ਦੀ ਆਵਾਜਾਈ ਲਈ ਤਿੰਨ ਘੰਟੇ ਬੰਦ ਰੱਖਣਾ ਪਿਆ।
ਜਾਣਕਾਰੀ ਮੁਤਾਬਕ ਹਵਾਈ ਪੱਟੀ ’ਤੇ ਹਾਦਸੇ ਦਾ ਪਤਾ ਲੱਗਦੇ ਹੀ ਬਚਾਅ ਦਲ ਤੁਰੰਤ ਮੌਕੇ ’ਤੇ ਪਹੁੰਚਿਆ ਤੇ ਯਾਤਰੀਆਂ ਨੂੰ ਜਹਾਜ਼ ’ਚੋਂ ਉਤਾਰ ਕੇ ਸੁਰੱਖਿਅਤ ਸਥਾਨ ’ਤੇ ਪਹੁੰਚਾਇਆ ਗਿਆ। ਜ਼ਖ਼ਮੀਆਂ ਨੂੰ ਮੁੱਢਲੀ ਡਾਕਟਰੀ ਮਦਦ ਦਿੱਤੀ ਗਈ। ਹਾਦਸੇ ’ਚ ਜ਼ਖ਼ਮੀ 17 ਯਾਤਰੀਆਂ ਨੂੰ ਹਸਪਤਾਲ ਭੇਜਿਆ ਗਿਆ, ਜਿਨ੍ਹਾਂ ’ਚੋਂ ਬੱਚੇ ਸਮੇਤ ਤਿੰਨ ਦੀ ਹਾਲਤ ਗੰਭੀਰ ਹੈ। ਟਰਾਂਸਪੋਰਟ ਸੇਫਟੀ ਬੋਰਡ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾਏਗੀ।
ਦੂਜੇ ਪਾਸੇ ਹਵਾਈ ਅੱਡਾ ਬੰਦ ਰਹਿਣ ਕਾਰਨ ਇੱਥੇ ਉਤਰਣ ਵਾਲੀਆਂ 100 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਈਆਂ, ਜਿਨ੍ਹਾਂ ਵਿਚੋਂ 48 ਵੱਡੇ ਜਹਾਜ਼ਾਂ ਨੂੰ ਮੌਂਟਰੀਅਲ ਅਤੇ ਓਟਵਾ ਹਵਾਈ ਅੱਡਿਆਂ ਵੱਲ ਭੇਜਿਆ ਗਿਆ, ਜਦਕਿ ਛੋਟੇ ਜਹਾਜ਼ਾਂ ਨੂੰ ਲੰਡਨ, ਵਿੰਡਸਰ ਨੇੜਲੇ ਹਵਾਈ ਅੱਡਿਆਂ ’ਤੇ ਉਤਾਰਿਆ ਗਿਆ।
ਗ੍ਰੇਟਰ ਟੋਰਾਂਟੋ ਏਅਰਪੋਰਟ ਦੇ ਮੁੱਖ ਕਾਰਜਕਾਰੀ ਡੈਬੋਰਾ ਫਲਿੰਟ ਨੇ ਹਾਦਸੇ ’ਤੇ ਦੁੱਖ ਪ੍ਰਗਟਾਇਆ ਤੇ ਇਸ ਕਾਰਨ ਹੋਰ ਯਾਤਰੀਆਂ ਨੂੰ ਪ੍ਰੇਸ਼ਾਨੀ ਹੋਣ ’ਤੇ ਅਫਸੋਸ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਹਾਲਾਂਕਿ ਕੁਝ ਲੋਕਾਂ ਵਲੋਂ ਬਣਾਈ ਮੌਕੇ ਦੀ ਵੀਡੀਓ ਮੁਤਾਬਕ ਜਹਾਜ਼ ਉੱਤਰਦੇ ਸਮੇਂ ਰਨਵੇਅ ਤੋਂ ਤਿਲਕ ਕੇ ਪਲਟ ਗਿਆ, ਜਿਸ ਕਾਰਨ ਜਹਾਜ਼ ਦਾ ਪਿਛਲਾ ਹਿੱਸਾ ਨੁਕਸਾਨਿਆ ਗਿਆ।
.jpg)

.jpg)


.jpg)
.jpg)
.jpg)
.jpg)


.jpg)

.jpg)



.jpg)