ਅਮਰੀਕਾ ਵਿੱਚ 30 ਦਿਨ ਤੋਂ ਵੱਧ ਰਹਿਣ ’ਤੇ ਰਜਿਸਟਰੇਸ਼ਨ ਜ਼ਰੂਰੀ

ਅਮਰੀਕਾ ਵਿੱਚ 30 ਦਿਨ ਤੋਂ ਵੱਧ ਰਹਿਣ ’ਤੇ ਰਜਿਸਟਰੇਸ਼ਨ ਜ਼ਰੂਰੀ

ਗੈਰਕਾਨੂੰਨੀ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਅਲਟੀਮੇਟਮ; ਰਜਿਸਟਰੇਸ਼ਨ ਨਾ ਕਰਵਾਉਣ ’ਤੇ ਜੇਲ੍ਹ ਤੇ ਜੁਰਮਾਨਾ ਦੋਵੇਂ ਹੋਣਗੇ

ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼)- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦੇਸ਼ ਵਿੱਚ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ’ਤੇ ਸਖਤੀ ਕਰ ਦਿੱਤੀ ਹੈ। ਅਮਰੀਕਾ ਸਰਕਾਰ ਨੇ ਦੇਸ਼ ਵਿਚ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਨੇ ਅਮਰੀਕਾ ਵਿਚ ਤੀਹ ਦਿਨ ਤੋਂ ਜ਼ਿਆਦਾ ਰਹਿਣਾ ਹੈ ਤਾਂ ਉਹ ਰਜਿਸਟਰੇਸ਼ਨ ਕਰਵਾ ਲੈਣ, ਨਹੀਂ ਤਾਂ ਉਨ੍ਹਾਂ ਨੂੰ ਜੇਲ੍ਹ ਤੇ ਜੁਰਮਾਨਾ ਦੋਵੇਂ ਹੋਣਗੇ।

ਯੂਐਸ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਉਰਿਟੀ (ਡੀਐਚਐਸ) ਨੇ ਸਵੈ-ਡਿਪੋਰਟੇਸ਼ਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਵਿਦੇਸ਼ੀ ਨਾਗਰਿਕਾਂ ਨੂੰ 30 ਦਿਨਾਂ ਦੇ ਅੰਦਰ ਆਪਣੇ ਆਪ ਨੂੰ ਸਰਕਾਰ ਕੋਲ ਰਜਿਸਟਰ ਕਰਨ ਜਾਂ ਜੁਰਮਾਨੇ ਜਾਂ ਕੈਦ ਦਾ ਸਾਹਮਣਾ ਕਰਨ ਲਈ ਕਿਹਾ ਹੈ। ਡੋਨਲਡ ਟਰੰਪ ਪ੍ਰਸ਼ਾਸਨ ਨੇ ਕਿਹਾ ਹੈ ਕਿ ਜੋ ਵਿਦੇਸ਼ੀ ਨਾਗਰਿਕ ਅਮਰੀਕਾ ਵਿਚ 30 ਦਿਨਾਂ ਤੋਂ ਵੱਧ ਸਮੇਂ ਤੋਂ ਰਹਿ ਰਹੇ ਹਨ, ਉਨ੍ਹਾਂ ਨੂੰ ਸਰਕਾਰ ਕੋਲ ਰਜਿਸਟਰ ਹੋਣਾ ਚਾਹੀਦਾ ਹੈ ਅਤੇ ਅਜਿਹਾ ਨਾ ਕਰਨ ’ਤੇ ਜੁਰਮਾਨਾ ਅਤੇ ਕੈਦ ਹੋ ਸਕਦੀ ਹੈ। ਇਸ ਸਬੰਧੀ ਪੋਸਟ ਐਕਸ ’ਤੇ ਵੀ ਨਸ਼ਰ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਟਰੰਪ ਪ੍ਰਸ਼ਾਸਨ ਦੇ ਫੈਸਲਿਆਂ ਕਾਰਨ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜਿਆ ਗਿਆ ਸੀ।
 

ad