ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ, ਭਰੋਸਗੀ ਮਤੇ ਤੇ ਬਹਿਸ ਦੇ ਨਾਲ ਹੋਵੇਗੀ ਵੋਟਿੰਗ

ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ, ਭਰੋਸਗੀ ਮਤੇ ਤੇ ਬਹਿਸ ਦੇ ਨਾਲ ਹੋਵੇਗੀ ਵੋਟਿੰਗ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਚੌਥਾ ਅਤੇ ਆਖ਼ਰੀ ਦਿਨ ਹੈ। ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੁਪਹਿਰ ਬਾਅਦ 2 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਭਰੋਸਗੀ ਮਤੇ 'ਤੇ ਬਹਿਸ ਦੇ ਨਾਲ-ਨਾਲ ਵੋਟਿੰਗ ਵੀ ਹੋਣੀ ਹੈ। ਇਸ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ 'ਚ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਮੁੱਖ ਮੰਤਰੀ ਮਾਨ ਸਦਨ 'ਚ ਮੌਜੂਦ ਰਹਿਣਗੇ। ਉਨ੍ਹਾਂ ਨੇ ਹੀ ਭਰੋਸਗੀ ਮਤਾ ਪੇਸ਼ ਕੀਤਾ ਸੀ।
ਇਜਲਾਸ ਦੀ ਸ਼ੁੱਕਰਵਾਰ ਨੂੰ ਹੋਈ ਕਾਰਵਾਈ ਵੀ ਹੰਗਾਮਾ ਭਰਪੂਰ ਰਹੀ ਸੀ ਅਤੇ ਸੈਸ਼ਨ ਨੂੰ ਜਲਦ ਮੁਲਤਵੀ ਕਰ ਦਿੱਤਾ ਗਿਆ ਸੀ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭਾਜਪਾ 'ਤੇ 'ਆਪਰੇਸ਼ਨ ਲੋਟਸ' ਦੇ ਤਹਿਤ ਵਿਧਾਇਕਾਂ ਦੀ ਖ਼ਰੀਦ-ਫਰੋਖ਼ਤ ਦਾ ਦੋਸ਼ ਲਾਇਆ ਸੀ। ਇਸ ਦੇ ਮੱਦੇਨਜ਼ਰ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 27 ਸਤੰਬਰ ਨੂੰ ਵਿਧਾਨ ਸਭਾ ਦੇ ਇਜਲਾਸ ਦੌਰਾਨ ਭਰੋਸਗੀ ਮਤਾ ਪੇਸ਼ ਕੀਤਾ ਸੀ।
ਇਹ ਵੀ ਦੱਸ ਦੇਈਏ ਕਿ ਵਿਧਾਨ ਸਭਾ ਇਜਲਾਸ ਦੌਰਾਨ ਆਮ ਆਦਮੀ ਪਾਰਟੀ ਆਪਣੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਦੀ ਆਡੀਓ ਵਾਇਰਲ ਹੋਣ ਦੇ ਮਾਮਲੇ 'ਚ ਘਿਰੀ ਰਹੀ ਹੈ। ਕਾਂਗਰਸੀ ਵਿਧਾਇਕਾਂ ਨੇ 2 ਦਿਨ ਸਰਕਾਰੀ ਨੂੰ ਬਰਖ਼ਾਸਤ ਕਰਨ ਦੀ ਮੰਗ 'ਤੇ ਜੰਮ ਕੇ ਹੰਗਾਮਾ ਵੀ ਕਾਤ। ਕਾਂਗਰਸ ਸਰਾਰੀ ਦੀ ਬਰਖ਼ਾਸਤਗੀ ਦੀ ਮੰਗ ਤੋਂ ਪਿੱਛੇ ਹਟਣ ਵਾਲੀ ਨਹੀਂ ਹੈ। 
 

ad