ਅੰਮਿ੍ਤਪਾਲ ਸਿੰਘ ਨੂੰ ਫੜਨ ਲਈ ਪੰਜਾਬ ਸਰਕਾਰ ਗੰਭੀਰ ਨਹੀਂ-ਅਨਿਲ ਵਿਜ

ਚੰਡੀਗੜ੍ਹ, - ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਨੂੰ ਫੜਨ ਲਈ ਪੰਜਾਬ ਸਰਕਾਰ ਗੰਭੀਰ ਨਹੀਂ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਪਰ ਪੰਜਾਬ ਤੋਂ ਸ਼ਾਹਬਾਦ ਪਹੁੰਚਣ 'ਚ ਪੰਜਾਬ ਪੁਲਿਸ ਨੇ ਡੇਢ ਦਿਨ ਲਗਾ ਦਿੱਤਾ | ਉਨ੍ਹਾਂ ਕਿਹਾ ਕਿ ਇਸ ਤੋਂ ਪੰਜਾਬ ਸਰਕਾਰ ਦੇ ਰਾਜਨੀਤਿਕ ਡਰਾਮੇ ਦਾ ਪਤਾ ਚੱਲਦਾ ਹੈ | ਵਿਜ ਨੇ ਕਿਹਾ ਕਿ ਪੰਜਾਬ ਦੀ ਸਾਰੀ ਪੁਲਿਸ ਅੰਮਿ੍ਤਪਾਲ ਸਿੰਘ ਨੂੰ ਜਲੰਧਰ ਖੇਤਰ 'ਚ ਭਾਲ ਰਹੀ ਸੀ ਤੇ ਉਹ ਇਥੇ ਸ਼ਾਹਬਾਦ ਬੈਠਾ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਰੋਟੀ ਖਾ ਰਿਹਾ ਸੀ |