ਬੀਬੀ ਜਗੀਰ ਕੌਰ ਵੱਲੋਂ ਮਹਿੰਦਰ ਸਿੰਘ ਕੇਪੀ ਨਾਲ ਮੀਟਿੰਗ

ਬੀਬੀ ਜਗੀਰ ਕੌਰ ਵੱਲੋਂ ਮਹਿੰਦਰ ਸਿੰਘ ਕੇਪੀ ਨਾਲ ਮੀਟਿੰਗ

ਬੀਬੀ ਜਗੀਰ ਕੌਰ ਵੱਲੋਂ ਮਹਿੰਦਰ ਸਿੰਘ ਕੇਪੀ ਨਾਲ ਮੀਟਿੰਗ
ਜਲੰਧਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਬਾਅਦ ਦੁਪਹਿਰ ਅਕਾਲੀ ਦਲ ਵਿੱਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਲ 2024 ਦੀਆਂ ਚੋਣਾਂ ਬਹੁਤ ਅਹਿਮ ਹਨ। ਇਨ੍ਹਾਂ ਦੇ ਨਤੀਜਿਆਂ ਨਾਲ ਹੀ ਅਗਲੇ ਪੰਜ ਸਾਲ ਕਿਸ ਦੇ ਹੱਥ ਵਿੱਚ ਦੇਸ਼ ਦੀ ਵਾਗਡੋਰ ਹੋਵੇਗੀ, ਇਸ ਦਾ ਫੈਸਲਾ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਮਹਿੰਦਰ ਸਿੰਘ ਕੇਪੀ ਨਾਲ ਮਿਲ ਕੇ ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਤੇ ਕੁਲਵੰਤ ਸਿੰਘ ਮੰਨਣ ਤੇ ਹੋਰ ਅਹੁਦੇਦਾਰਾਂ ਨਾਲ ਜਲੰਧਰ ਤੋਂ ਚੋਣ ਜਿੱਤਣ ਦੀ ਰਣਨੀਤੀ ਘੜਨ ਲਈ ਵਿਚਾਰ ਵਟਾਂਦਰਾ ਕੀਤਾ ਹੈ। ਪ੍ਰਧਾਨ ਮੰਤਰੀ ਵੱਲੋਂ ਹਾਲ ਹੀ ਵਿੱਚ ਰਾਜਸਥਾਨ ਦੀ ਇੱਕ ਚੋਣ ਰੈਲੀ ਵਿੱਚ ਦਿੱਤੇ ਵਿਵਾਦਤ ਭਾਸ਼ਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਨਿੰਦਣਯੋਗ ਹੈ। ਪ੍ਰਧਾਨ ਮੰਤਰੀ ਵਰਗਾ ਅਹੁਦਾ ਕਿਸੇ ਇੱਕ ਖ਼ਾਸ ਧਰਮ ਜਾਂ ਵਿਸ਼ੇਸ਼ ਫਿਰਕੇ ਨਾਲ ਨਹੀਂ ਜੁੜਿਆ ਹੁੰਦਾ।
ਉਨ੍ਹਾਂ ਕਿਹਾ ਕਿ ਭਾਰਤ ਮੁਸਲਮਾਨਾਂ ਦਾ ਵੀ ਉੱਨਾ ਹੀ ਦੇਸ਼ ਹੈ ਜਿੰਨਾ ਹਿੰਦੂਆਂ ਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਬਾਰੇ ਨਾ ਤਾਂ ਕਾਂਗਰਸ ਕੋਈ ਗੱਲ ਕਰ ਸਕਦੀ ਹੈ ਤੇ ਨਾ ਹੀ ਆਮ ਆਦਮੀ ਪਾਰਟੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦੋਵੇਂ ਪਾਰਟੀਆਂ ਇੱਕ ਦੂਜੇ ਦੇ ਵਿਰੁੱਧ ਹਨ ਤੇ ਦੇਸ਼ ਦੇ ਬਾਕੀ ਸੂਬਿਆਂ ਵਿੱਚ ਇਹ ਘਿਉ ਖਿਚੜੀ ਹਨ। ਦੋਹਰੇ ਮਾਪ ਦੰਡਾਂ ਨਾਲ ਚੋਣਾਂ ਨਹੀਂ ਲੜੀਆਂ ਜਾ ਸਕਦੀਆਂ।

sant sagar