ਹਿੰਮਤ ਸੰਧੂ ਦੀ ਆਵਾਜ਼ 'ਚ ਰਿਲੀਜ਼ ਹੋਇਆ 'ਇਕ ਸੰਧੂ...' ਦਾ 5ਵਾਂ ਗੀਤ 'ਦਿਲ ਤੋੜਨ ਵਾਲਿਆਂ ਨੂੰ'

ਹਿੰਮਤ ਸੰਧੂ ਦੀ ਆਵਾਜ਼ 'ਚ ਰਿਲੀਜ਼ ਹੋਇਆ 'ਇਕ ਸੰਧੂ...' ਦਾ 5ਵਾਂ ਗੀਤ 'ਦਿਲ ਤੋੜਨ ਵਾਲਿਆਂ ਨੂੰ'

ਜਲੰਧਰ  — ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੀ ਆਉਣ ਵਾਲੀ ਫਿਲਮ 'ਇੱਕ ਸੰਧੂ ਹੁੰਦਾ ਸੀ' ਦਾ ਨਵਾਂ ਸੈਡ ਸੌਂਗ 'ਦਿਲ ਤੋੜਨ ਵਾਲਿਆਂ ਨੂੰ' ਰਿਲੀਜ਼ ਹੋ ਚੁੱਕਾ ਹੈ। ਇਸ ਗੀਤ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਹਿੰਮਤ ਸੰਧੂ ਵਲੋਂ ਗਿੱਪੀ ਗਰੇਵਾਲ ਦੇ ਦਿਲ ਦੇ ਦਰਦ ਨੂੰ ਬਿਆਨ ਕੀਤਾ ਗਿਆ ਹੈ। ਦੱਸ ਦਈਏ ਕਿ 'ਦਿਲ ਤੋੜਨ ਵਾਲਿਆਂ ਨੂੰ' ਗੀਤ ਨੂੰ ਹੈਪੀ ਰਾਏਕੋਟੀ ਨੇ ਕਮਲਬੱਧ ਕੀਤਾ ਹੈ, ਜਿਸ ਨੂੰ ਮਿਊਜ਼ਿ ਦੇਸੀ ਕਰਿਊ ਵਾਲਿਆਂ ਨੇ ਦਿੱਤਾ ਹੈ। ਗੀਤ ਨੂੰ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਫਿਲਮ 'ਇੱਕ ਸੰਧੂ ਹੁੰਦਾ ਸੀ' ਨੂੰ ਰਾਕੇਸ਼ ਮਹਿਤਾ ਡਾਇਰੈਕਟ ਕਰ ਰਹੇ ਹਨ। ਇਸ ਫਿਲਮ 'ਚ ਬਾਲੀਵੁੱਡ ਅਦਾਕਾਰਾ ਨੇਹਾ ਸ਼ਰਮਾ ਗਿੱਪੀ ਗਰੇਵਾਲ ਨਾਲ ਮੁੱਖ ਭੂਮਿਕਾ 'ਚ ਹੈ। ਇਸ ਤੋਂ ਇਲਾਵਾ ਰੌਸ਼ਨ ਪ੍ਰਿੰਸ, ਬੱਬਲ ਰਾਏ ਤੇ ਧੀਰਜ ਕੁਮਾਰ ਵੀ ਨਜ਼ਰ ਆਉਣਗੇ। ਗਿੱਪੀ ਗਰੇਵਾਲ ਦੀ ਮੁੱਖ ਭੂਮਿਕਾ ਵਾਲੀ ਇਹ ਐਕਸ਼ਨ, ਰੋਮਾਂਸ ਤੇ ਡਰਾਮਾ ਫਿਲਮ ਇਸ ਸਾਲ ਦੀ ਸਭ ਤੋਂ ਮਹਿੰਗੀ ਪੰਜਾਬੀ ਫਿਲਮ ਹੋਵੇਗੀ। ਇਹ ਫਿਲਮ 28 ਫਰਵਰੀ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਵਾਲੀ ਹੈ।

sant sagar