ਇਮਾਨ ਸਿੰਘ ਮਾਨ ਨੇ ਅੰਮ੍ਰਿਤਸਰ ਹਲਕੇ ਤੋਂ ਨਾਮਜ਼ਦਗੀ ਦਾਖ਼ਲ ਕੀਤੀ

ਇਮਾਨ ਸਿੰਘ ਮਾਨ ਨੇ ਅੰਮ੍ਰਿਤਸਰ ਹਲਕੇ ਤੋਂ ਨਾਮਜ਼ਦਗੀ ਦਾਖ਼ਲ ਕੀਤੀ

ਇਮਾਨ ਸਿੰਘ ਮਾਨ ਨੇ ਅੰਮ੍ਰਿਤਸਰ ਹਲਕੇ ਤੋਂ ਨਾਮਜ਼ਦਗੀ ਦਾਖ਼ਲ ਕੀਤੀ
ਅੰਮ੍ਰਿਤਸਰ: ਅੰਮ੍ਰਿਤਸਰ ਲੋਕ ਸਭਾ ਚੋਣ ਲਈ ਸ਼੍ਰੋਮਣੀ ਅਕਾਲ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਇਮਾਨ ਸਿੰਘ ਮਾਨ ਨੇ ਅੱਜ ਜ਼ਿਲ੍ਹਾ ਚੋਣ ਅਧਿਕਾਰੀ ਕੋਲ ਅਪਣੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਮੌਕੇ ਉਨ੍ਹਾਂ ਦੇ ਪਿਤਾ ਸਿਮਰਨਜੀਤ ਸਿੰਘ ਮਾਨ ਸਮੇਤ ਹੋਰ ਪਾਰਟੀ ਆਗੂ ਹਾਜ਼ਰ ਸਨ। ਨਾਮਜ਼ਦਗੀ ਤੋਂ ਪਹਿਲਾਂ ਉਹ ਗੁਰੂ ਘਰ ਨਤਮਸਤਕ ਹੋਏ ਅਤੇ ਆਸ਼ੀਰਵਾਦ ਲਿਆ। ਉਨ੍ਹਾਂ ਅੰਮ੍ਰਿਤਸਰ ਸਥਿਤ ਅਟਾਰੀ-ਵਾਹਗਾ ਸਰਹੱਦ ਖੋਲ੍ਹਣ ਦੀ ਮੰਗ ਕਰਦਿਆਂ ਕਿਹਾ ਕਿ ਇਥੋਂ ਦੁਵੱਲਾ ਵਪਾਰ ਮੁੜ ਸ਼ੁਰੂ ਹੋਣਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਪਰਮਾਣੂ ਪ੍ਰੋਗਰਾਮ ਨਾਲ ਅਸਹਿਮਤੀ ਪ੍ਰਗਟਾਈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਲੋਕਾਂ ਨੂੰ ਸਰਕਾਰਾਂ ਤੋਂ ਵਿਸ਼ਵਾਸ ਉਠ ਗਿਆ ਹੈ, ਅੱਜ ਵੀ ਮਿਹਨਤਕਸ਼ ਵਰਗ ਤੇ ਕਿਸਾਨ ਸੜਕਾਂ ’ਤੇ ਹੈ ਅਤੇ ਸਰਕਾਰ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਹੈ।

sant sagar