ਭ੍ਰਿਸ਼ਟਾਚਾਰ ਕੇਸ ’ਚ ਜ਼ਮਾਨਤ ਮਗਰੋਂ ਇਮਰਾਨ ਹੋਰ ਮਾਮਲੇ ’ਚ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਕੇਸ ’ਚ ਜ਼ਮਾਨਤ ਮਗਰੋਂ ਇਮਰਾਨ ਹੋਰ ਮਾਮਲੇ ’ਚ ਗ੍ਰਿਫ਼ਤਾਰ

ਇਸਲਾਮਾਬਾਦ,(ਇੰਡੋ ਕਨੇਡੀਅਨ ਟਾਇਮਜ਼)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਸਾਬਕਾ ਕ੍ਰਿਕਟਰ ਇਮਰਾਨ ਖ਼ਾਨ ਦੀ ਜੇਲ੍ਹ ਤੋਂ ਰਿਹਾਈ ਦੀ ਆਸ ਉਸ ਸਮੇਂ ਖਤਮ ਹੋ ਗਈ, ਜਦੋਂ ਭ੍ਰਿਸ਼ਟਾਚਾਰ ਦੇ ਇਕ ਮਾਮਲੇ ’ਚ ਜ਼ਮਾਨਤ ਮਿਲਣ ਦੇ ਕੁਝ ਦੇਰ ਬਾਅਦ ਹੀ ਉਨ੍ਹਾਂ ਨੂੰ ਪ੍ਰਦਰਸ਼ਨ ਦੇ ਨਵੇਂ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ। ਇਮਰਾਨ ਸਾਲ ਤੋਂ ਵੱਧ ਸਮੇਂ ਤੋਂ ਰਾਵਲਪਿੰਡੀ ਦੀ ਉੱਚ ਸੁਰੱਖਿਆ ਵਾਲੀ ਅਡਿਆਲਾ ਜੇਲ੍ਹ ਵਿਚ ਬੰਦ ਹਨ। ਇਸਲਾਮਾਬਾਦ ਹਾਈ ਕੋਰਟ ਨੇ ਬੀਤੇ ਦਿਨੀਂ ਤੋਸ਼ਾਖਾਨਾ ਮਾਮਲੇ ’ਚ ਇਮਰਾਨ ਖ਼ਾਨ ਨੂੰ ਜ਼ਮਾਨਤ ਦਿੱਤੀ ਸੀ। ਹਾਲਾਂਕਿ ਉਨ੍ਹਾਂ ਨੂੰ ਇਕ ਹੋਰ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਮਗਰੋਂ ਇਮਰਾਨ ਖਾਨ ਨੂੰ ਅਤਿਵਾਦ ਵਿਰੋਧੀ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਸਾਬਕਾ ਪ੍ਰਧਾਨ ਮੰਤਰੀ ਨੂੰ ਪੰਜ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ। 

sant sagar