ਕਿਸਾਨ ਅੰਦੋਲਨ 2 ਅਕਤੂਬਰ ਤੱਕ ਚੱਲੇਗਾ: ਟਿਕੈਤ

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਦਿੱਲੀ ਸਰਹੱਦਾਂ ’ਤੇ ਬੈਠੇ ਪ੍ਰਦਰਸ਼ਨਕਾਰੀ ਦੋ ਅਕਤੂਬਰ ਤੱਕ ਪ੍ਰਦਰਸ਼ਨ ਜਾਰੀ ਰੱਖਣਗੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸ੍ਰੀ ਟਿਕੈਤ ਦੀ ਅਗਵਾਈ ਵਿੱਚ ਕਿਸਾਨ ਨਵੰਬਰ ਮਹੀਨੇ ਤੋਂ ਦਿੱਲੀ-ਮੇਰਠ ਮੁੱਖ ਮਾਰਗ ’ਤੇ ਬੈਠੇ ਹੋਏ ਹਨ। ਉਨ੍ਹਾਂ ਕਿਹਾ, ‘‘ਅਸੀਂ ਦੋ ਅਕਤੂਬਰ ਤੱਕ ਬੈਠ ਰਹਾਂਗੇ।’’ ਪ੍ਰੈੱਸ ਕਾਨਰਫੰਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਸੀ ਕਿ ਅਜਿਹੀ ਸੂਚਨਾ ਪ੍ਰਾਪਤ ਹੋਈ ਹੈ ਕਿ ਕੁੱਝ ਸ਼ਰਾਰਤੀ ਅਨਸਰ ਸ਼ਨਿਚਰਵਾਰ ਨੂੰ ਦੁਪਹਿਰ 12 ਤੋਂ ਬਾਅਦ ਦੁਪਹਿਰ 3 ਵਜੇ ਤੱਕ ਦੇ ‘ਚੱਕਾ ਜਾਮ’ ਦੌਰਾਨ ਵਿਘਨ ਪਾਉਣ ਦੀ ਕੋਸ਼ਿਸ਼ ਕਰ ਸਕਦੇ ਹਨ।