ਹਰਿਆਣਾ ਕਮੇਟੀ ਨੇ ਗੁਰਦੁਆਰਾ 6ਵੀਂ ਪਾਤਸ਼ਾਹੀ ਦਾ ਪ੍ਰਬੰਧ ਲਿਆ ਆਪਣੇ ਹੱਥਾਂ 'ਚ
ਕਰਨਾਲ, - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਦਾ ਪ੍ਰਬੰਧ ਆਪਣੇ ਹੱਥਾਂ 'ਚ ਲੈਂਦੇ ਹੋਏ ਗੁਰਦੁਆਰਾ ਸਾਹਿਬ ਦੀ ਗੋਲਕ ਸਮੇਤ ਦਫ਼ਤਰਾਂ 'ਤੇ ਆਪਣੇ ਤਾਲੇ ਜੜ ਦਿੱਤੇ | ਇਹ ਕਰਵਾਈ ਅੱਜ ਬਾਅਦ ਦੁਪਹਿਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਅਮਲ 'ਚ ਲਿਆਂਦੀ ਗਈ | ਇਸ ਮੌਕੇ ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਸਮੇਤ ਕਮੇਟੀ ਦੇ ਕਈ ਹੋਰ ਮੈਂਬਰ ਵੀ ਹਾਜ਼ਰ ਸਨ | ਮੌਕੇ 'ਤੇ ਵਰਦੀ ਅਤੇ ਬਗੈਰ ਵਰਦੀ ਪੁਲਿਸ ਫੋਰਸ ਵੀ ਮੌਜੂਦ ਸੀ ਅਤੇ ਵੱਡੀ ਗਿਣਤੀ ਵਿਚ ਸੰਗਤ ਵੀ ਹਾਜ਼ਰ ਸੀ | ਮੌਕੇ 'ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਮੁਲਾਜ਼ਮਾਂ ਨੂੰ ਸਹਿਮਤੀ ਫਾਰਮ ਵੀ ਦਿੱਤੇ ਗਏ ਅਤੇ ਸ਼੍ਰੋਮਣੀ ਕਮੇਟੀ ਦੇ ਇੰਸਪੈਕਟਰ ਤੋਂ ਗੋਲਕ ਦੀਆਂ ਚਾਬੀਆਂ ਵੀ ਮੰਗੀਆਂ ਗਈਆਂ ਪਰ ਚਾਬੀਆਂ ਨਾ ਮਿਲਣ 'ਤੇ ਗੋਲਕ ਦੇ ਤਾਲੇ ਤੋੜ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੇ ਤਾਲੇ ਲਗਾ ਦਿੱਤੇ ਗਏ | ਇਸ ਤੋਂ ਇਲਾਵਾ ਹਰਿਆਣਾ ਸਿੱਖ ਮਿਸ਼ਨ ਦੇ ਦਫ਼ਤਰ ਅਤੇ ਮੈਨੇਜਰ ਦੇ ਦਫ਼ਤਰਾਂ 'ਤੇ ਵੀ ਹਰਿਆਣਾ ਕਮੇਟੀ ਨੇ ਆਪਣੇ ਤਾਲੇ ਲਗਾ ਦਿੱਤੇ | ਪੁਸ਼ਟੀ ਕਰਦੇ ਹੋਏ ਧਮੀਜਾ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨਾਲ ਗੱਲਬਾਤ ਕਰਕੇ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਕਮੇਟੀ ਨੂੰ ਦੇਣ ਲਈ ਕਈ ਅਪੀਲਾਂ ਕੀਤੀਆਂ ਜਾ ਚੁੱਕੀਆਂ ਹਨ, ਪਰ ਉਹ ਨਹੀਂ ਆਏ | ਉਨ੍ਹਾਂ ਕਿਹਾ ਕਿ ਜਲਦ ਹੀ ਹੋਰਨਾਂ ਗੁਰਦੁਆਰਿਆਂ ਦਾ ਪ੍ਰਬੰਧ ਵੀ ਲੈ ਲਿਆ ਜਾਵੇਗਾ
.jpg)
.jpg)



.jpg)
.jpg)
.jpg)
.jpg)


.jpg)

.jpg)



.jpg)