ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੀ ਕਾਨੂੰਨੀ ਮਦਦ ਕਰਾਂਗੇ: ਸੁਖਬੀਰ

ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੀ ਕਾਨੂੰਨੀ ਮਦਦ ਕਰਾਂਗੇ: ਸੁਖਬੀਰ

ਚੰਡੀਗੜ੍ਹ,  - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਵੱਲੋਂ ਸੂਬੇ ’ਚ ਗ਼ੈਰ ਸੰਵਿਧਾਨਕ ਢੰਗ ਨਾਲ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਰਫ ਸ਼ੱਕ ਦੇ ਆਧਾਰ ’ਤੇ ਵੱਡੀ ਗਿਣਤੀ ਨੌਜਵਾਨ ਗ੍ਰਿਫ਼ਤਾਰ ਕੀਤੇ ਜਾ ਰਹੇ ਹਨ ਤੇ ਸਰਕਾਰ ਦੀ ਇਸ ਕਾਰਵਾਈ ਵਿਰੁੱਧ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ ਵਕੀਲਾਂ ਦੀ 15 ਮੈਂਬਰੀ ਕਮੇਟੀ ਬਣਾਈ ਹੈ, ਜੋ ਵੱਖ-ਵੱਖ ਜ਼ਿਲ੍ਹਿਆਂ ’ਚ ਪਾਰਟੀ ਆਗੂਆਂ ਨਾਲ ਤਾਲਮੇਲ ਕਰ ਕੇ ਫੌਰੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਏਗੀ। ਸ੍ਰੀ ਬਾਦਲ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਸਿੱਖ ਨੌਜਵਾਨਾਂ ਨਾਲ ਵਧੀਕੀ ਹੋਣ ਦੇ ਮਾਮਲੇ ਪਾਰਟੀ ਅਤੇ ਸੂਬਾ ਪੱਧਰੀ ਕਮੇਟੀ ਦੇ ਧਿਆਨ ਵਿੱਚ ਲਿਆਂਦੇ ਜਾਣ ਤਾਂ ਜੋ ਪੀੜਤ ਨੌਜਵਾਨਾਂ ਨੂੰ ਇਨਸਾਫ ਦਿਵਾਇਆ ਜਾ ਸਕੇ। 

ad