ਗ੍ਰੰਥੀ ਤੇ ਤੇਜਧਾਰ ਹਥਿਆਰਾਂ ਨਾਲ ਹਮਲਾ , ਗੰਭੀਰ ਜ਼ਖਮੀ ਦੀ ਹਮਲਾਵਰ ਲੱਤ ਵੱਢ ਕੇ ਨਾਲ ਲੈ ਗਏ
ਤਰਨਤਾਰਨ, : ਕਸਬਾ ਖਡੂਰ ਸਾਹਿਬ ਦੇ ਗ੍ਰੰਥੀ ਦੀ ਬੀਤੀ ਦੇਰ ਰਾਤ ਗੁਰਦੁਆਰਾ ਸਾਹਿਬ ਤੋ ਘਰ ਵਾਪਿਸ ਆਉਂਦੇ ਸਮੇਂ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਹਮਲੇ ਦੌਰਾਨ ਲੱਤ ਵੱਢ ਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪ੍ਰਾਪਤ ਜਾਨਕਾਰੀ ਅਨੁਸਾਰ ਕਸਬਾ ਖਡੂਰ ਸਾਹਿਬ ਦੇ ਸੁਖਚੈਨ ਸਿੰਘ ਉਮਰ ਕਰੀਬ 55 ਸਾਲ ਪੁੱਤਰ ਸ਼ੇਰ ਸਿੰਘ ਉੱਪਰ ਬੀਤੀ ਦੇਰ ਰਾਤ ਲਗਭਗ 8 ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਚੈਨ ਸਿੰਘ ਜੋ ਕਿ ਪਿੰਡ ਬਾਣੀਆਂ ਵਿਖੇ ਗ੍ਰੰਥੀ ਦੀ ਡਿਊਟੀ ਕਰਦਾ ਹੈ। ਰੋਜ਼ ਦੀ ਤਰਾਂ ਬੀਤੀ ਰਾਤ ਸੁਖਚੈਨ ਸਿੰਘ 8 ਵਜੇ ਦੇ ਕਰੀਬ ਜਦੋ ਉਹ ਘਰ ਵਾਪਿਸ ਆ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋ ਉਸ ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਦਿਆ ਹੋਇਆ ਉਸ ਨੂੰ ਗੰਭੀਰ ਜਖਮੀ ਕਰਕੇ ਬੇਕਿਰਕੀ ਨਾਲ ਉਸ ਦੀ ਲੱਤ ਵੱਢ ਕੇ ਨਾਲ਼ ਹੀ ਲੈ ਗਏ । ਹਮਲੇ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਇੱਕ ਹੱਥ ਦੀਆਂ ਉਂਗਲਾਂ ਵੀ ਵੱਢ ਦਿੱਤੀਆਂ। ਗ੍ਰੰਥੀ ਸੁਖਚੈਨ ਸਿੰਘ ਨੂੰ ਜ਼ਖਮੀ ਹਾਲਤ ਵਿਚ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਚੋ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ । ਇਸ ਮੌਕੇ ਪਰਿਵਾਰਕ ਮੈਂਬਰਾ ਵੱਲੋ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਚੌਂਕੀ ਖਡੂਰ ਸਾਹਿਬ ਦੇ ਇੰਚਾਰਜ ਜਤਿੰਦਰ ਸਿੰਘ ਦਾ ਕਹਿਣਾ ਹੈ ਕੇ ਉਨ੍ਹਾਂ ਵੱਲੋਂ ਮੌਕਾ ਦੇਖਿਆਂ ਗਿਆ ਹੈ ਸੀ ਸੀ ਟੀ ਵੀ ਫੁਟੇਜ਼ ਖੰਗਾਲੀ ਜਾ ਰਹੀ ਹੈ । ਦੋਸੀਆਂ ਨੂੰ ਜਲਦੀ ਗਿਰਫ਼ਤਾਰ ਕਰ ਲਿਆ ਜਾਵੇਗਾ । ਇਸ ਘਟਨਾ ਨਾਲ ਇਲਾਕੇ ਚੋ ਸਹਿਮ ਦਾ ਮਾਹੌਲ ਹੈ ।

.jpg)
.jpg)


.jpg)
.jpg)
.jpg)
.jpg)


.jpg)

.jpg)



.jpg)