ਚੰਡੀਗੜ੍ਹ: ‘ਆਪ’ ਕਾਰਕੁਨਾਂ ਨੂੰ ਭਾਜਪਾ ਦਫਤਰ ਵੱਲ ਕੂਚ ਕਰਨ ਤੋਂ ਰੋਕਿਆ
ਚੰਡੀਗੜ੍ਹ,
ਅਡਾਨੀ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਇਥੇ ਪੰਜਾਬ ਭਾਜਪਾ ਦੇ ਦਫ਼ਤਰ ਵੱਲ ਕੂਚ ਕਰ ਰਹੇ ‘ਆਪ’ ਕਾਰਕੁਨਾਂ ਨੂੰ ਕਾਬੂ ਹੇਠ ਕਰਨ ਲਈ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ। ਆਮ ਆਦਮੀ ਪਾਰਟੀ ਦੇ ਵਰਕਰ ਪੰਜਾਬ ਦੇ ਵੱਖ ਵੱਖ ਖੇਤਰਾਂ ਤੋਂ ਚੰਡੀਗੜ੍ਹ ਪਹੁੰਚੇ ਹੋਏ ਸਨ। ਉਹ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਦਾ ਘਿਰਾਓ ਕਰਨ ਦੇ ਰੌਂਅ ਵਿੱਚ ਸਨ। ਜਦੋਂ ਪੁਲੀਸ ਨੇ ਉਨ੍ਹਾਂ ਨੂੰ ਰੋਕਣਾ ਚਾਹਿਆ ਤਾਂ ਵਰਕਰਾਂ ਨੇ ਜਬਰੀ ਭਾਜਪਾ ਦੇ ਦਫ਼ਤਰ ਵੱਲ ਕੂਚ ਕੀਤਾ ਜਿਸ ਮਗਰੋਂ ਪੁਲੀਸ ਨੇ ਜਲ ਤੋਪਾਂ ਦੀ ਵਰਤੋਂ ਕੀਤੀ। ਇਸ ਮਗਰੋਂ ‘ਆਪ’ ਦੇ ਕਈ ਕਾਰਕੁਨਾਂ ਤੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
.jpg)
.jpg)



.jpg)
.jpg)
.jpg)
.jpg)


.jpg)

.jpg)



.jpg)