ਬੀਨੂੰ ਢਿੱਲੋਂ ਤੇ ਦੇਵ ਖਰੌੜ ਸਣੇ ਕਈ ਕਲਾਕਾਰਾਂ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕੀਤਾ ਯਾ

ਬੀਨੂੰ ਢਿੱਲੋਂ ਤੇ ਦੇਵ ਖਰੌੜ ਸਣੇ ਕਈ ਕਲਾਕਾਰਾਂ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕੀਤਾ ਯਾ

ਜਲੰਧਰ  — ਫਿਲਮੀ ਕਲਾਕਾਰ ਬੀਨੂੰ ਢਿੱਲੋਂ ਅਤੇ ਗਾਇਕ ਮਹਿਤਾਬ ਵਿਰਕ ਸਣੇ ਕਈ ਅਦਾਕਾਰਾਂ ਨੇ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਹੈ। ਅਦਾਕਾਰ ਬੀਨੂੰ ਢਿੱਲੋਂ ਨੇ ਪੰਜਵੇਂ ਪਾਤਸ਼ਾਹ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ, ''ਸ਼ਹੀਦਾਂ ਦੇ ਸਰਤਾਜ, ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਦਿਹਾੜੇ ਮੌਕੇ ਉਨ੍ਹਾਂ ਨੂੰ ਸਿਰ ਝੁਕਾ ਕੇ ਸਿਜਦਾ ਭੇਂਟ ਕਰਦੇ ਹਾਂ। ਧੀਰਜ ਅਤੇ ਉਪਕਾਰ ਦੀ ਮੂਰਤ ਪੰਜਵੇਂ ਪਾਤਸ਼ਾਹ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਸਮੁੱਚੀ ਸਿੱਖ ਕੌਮ ਅੰਦਰ ਧਰਮ ਹੇਤ ਸੀਸ ਵਾਰਨ ਦਾ ਜਜ਼ਬਾ ਭਰਦੀ ਹੈ। ਇਸ ਤੋਂ ਇਲਾਵਾ ਮਹਿਤਾਬ ਵਿਰਕ ਨੇ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਹੈ।
ਦੱਸ ਦਈਏ ਕਿ ਸਿੱਖ ਕੌਮ ਲਾਸਾਨੀ ਸ਼ਹਾਦਤਾਂ ਲਈ ਜਾਣੀ ਜਾਂਦੀ ਹੈ ਅਤੇ ਗੁਰੂ ਸਾਹਿਬਾਨ ਨੇ ਇਸ ਦੀ ਸ਼ੁਰੂਆਤ ਕੀਤੀ ਸੀ, ਜਿਨ੍ਹਾਂ ਨੇ ਦੇਸ਼ ਅਤੇ ਕੌਮ ਲਈ ਆਪਣਾ ਸਭ ਕੁਝ ਵਾਰ ਦਿੱਤਾ।

ad