ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਟਕਾ

ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਟਕਾ

ਚੰਡੀਗੜ੍ਹ- ਪੰਜਾਬ 'ਚ ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਸਰਕਾਰ ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਇਸ ਸਕੀਮ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਰੋਕ ਲਾ ਦਿੱਤੀ ਹੈ।
ਇਹ ਫ਼ੈਸਲਾ ਹਾਈਕੋਰਟ ਨੇ ਡੀਪੂ ਹੋਲਡਰਾਂ ਵੱਲੋਂ ਪਾਈ ਗਈ ਪਟੀਸ਼ਨ 'ਤੇ ਸੁਣਾਇਆ ਹੈ। ਇਸ ਤੋਂ ਪਹਿਲਾਂ ਇਹ ਮਾਮਲਾ ਸਿੰਗਲ ਬੈਂਚ ਕੋਲ ਸੀ, ਜਿਸ ਤੋਂ ਬਾਅਦ ਡਬਲ ਬੈਂਚ ਨੂੰ ਰੈਫ਼ਰ ਕੀਤਾ ਗਿਆ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਡਬਲ ਬੈਂਚ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

sant sagar