ਤਸਵੀਰ 'ਚ ਨਜ਼ਰ ਆਉਣ ਵਾਲੀ ਇਹ ਲੜਕੀ ਹੈ ਅੱਜ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ?

ਤਸਵੀਰ 'ਚ ਨਜ਼ਰ ਆਉਣ ਵਾਲੀ ਇਹ ਲੜਕੀ ਹੈ ਅੱਜ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ?

ਜਲੰਧਰ- ਲਾਕਡਾਊਨ ਦੇ ਚੱਲਦੇ ਪੰਜਾਬੀ ਕਲਾਕਾਰ ਵੀ ਆਪੋ-ਆਪਣੇ ਘਰਾਂ ‘ਚ ਰਹਿ ਕੇ ਸਮਾਂ ਬਿਤਾ ਰਹੇ ਹਨ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੇ ਟਰੈਂਡ ਤੇ ਚੈਲੇਂਜ ਚੱਲ ਰਹੇ ਹਨ, ਜਿਸ ‘ਚੋਂ ਇਕ ਹੈ ਪੁਰਾਣੀਆਂ ਤਸਵੀਰਾਂ ਨੂੰ ਸ਼ੇਅਰ ਕਰਨ ਦਾ। ਜਿਸ ਦੇ ਚੱਲਦੇ ਸੋਸ਼ਲ ਮੀਡੀਆ ‘ਤੇ ਇਕ ਹੋਰ ਪੰਜਾਬੀ ਸਿਤਾਰੇ ਨੇ ਆਪਣੀ ਤਸਵੀਰ ਸ਼ੇਅਰ ਕੀਤੀ ਹੈ।ਕੀ ਤੁਸੀਂ ਪਛਾਣ ਸਕਦੇ ਹੋ ਕਿ ਇਹ ਲੜਕੀ ਕੌਣ ਹੈ? ਇਹ ਤਸਵੀਰ ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਸਰਗੁਣ ਮਹਿਤਾ ਨੇ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਸਾਰੇ ਕਹਿੰਦੇ ਨੇ ਰਿਐਲਟੀ ਐਕਸੈਪਟ ਕਰੋ.. ਇਹ ਐਕਸੈਪਟ ਕਰਕੇ ਕੀ ਕਰਾਂ। ਜੇ ਮੇਰੀ ਮੰਨੋ ਤਾਂ ਇਕ ਸਮਾਂ ਸੀ, ਜਦੋਂ ਮੈਨੂੰ ਲੱਗਦਾ ਸੀ ਕਿ ਇਹ ਸੂਟ ਦੁਨੀਆ ਦਾ ਸਭ ਤੋਂ ਸੋਹਣਾ ਸੂਟ ਹੈ’ ਨਾਲ ਹੀ ਉਨ੍ਹਾਂ ਨੇ ਹਾਸੇ ਵਾਲੇ ਇਮੋਜ਼ੀ ਪੋਸਟ ਕੀਤੇ।
ਵਰਕਫਰੰਟ ਦੀ ਗੱਲ ਕਰੀਏ ਤਾਂ ਸਰਗੁਣ ਮਹਿਤਾ ਕਈ ਸੁਪਰ ਹਿੱਟ ਫ਼ਿਲਮਾਂ ਜਿਵੇਂ ‘ਅੰਗਰੇਜ’, ‘ਝੱਲੇ’, ‘ਸੁਰਖੀ ਬਿੰਦੀ’, ‘ਕਿਸਮਤ’, ‘ਲਹੌਰੀਏ’, ‘ਜਿੰਦੂਆ’, ‘ਲਵ ਪੰਜਾਬ’ ਤੋਂ ਇਲਾਵਾ ਕਈ ਹੋਰ ਫ਼ਿਲਮਾਂ ‘ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।

sant sagar