ਕਿਸਾਨ ਅੰਦੋਲਨ ’ਤੇ ਚਰਚਾ ਲਈ ਵਿਰੋਧੀ ਧਿਰ ਵੱਲੋਂ ਕੰਮ ਰੋਕੂ ਮਤਾ ਪੇਸ਼

ਕਿਸਾਨ ਅੰਦੋਲਨ ’ਤੇ ਚਰਚਾ ਲਈ ਵਿਰੋਧੀ ਧਿਰ ਵੱਲੋਂ ਕੰਮ ਰੋਕੂ ਮਤਾ ਪੇਸ਼

ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਅੱਜ ਪਹਿਲੇ ਦਿਨ ਹੰਗਾਮੇ ਵਾਲੀ ਰਹੀ। ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਬਾਰੇ ਚਰਚਾ ਕਰਨ ਲਈ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵੱਲੋਂ ਕੰਮ ਰੋਕੂ ਮਤਾ ਪੇਸ਼ ਕੀਤਾ ਗਿਆ। ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿੱਚ ਕਿਸਾਨ ਅੰਦੋਲਨ ਉਪਰ ਚਰਚਾ ਕਰਨ ਲਈ ਮਤਾ ਪੇਸ਼ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਵੱਡੀ ਪੱਧਰ ’ਤੇ ਨਿੱਤਰੇ ਹਨ ਕਿਸਾਨ ਅੰਦੋਲਨ ’ਤੇ ਚਰਚਾ ਲਈ ਵਿਰੋਧੀ ਧਿਰ ਵੱਲੋਂ ਕੰਮ ਰੋਕੂ ਮਤਾ ਪੇਸ਼
ਕਿਉਂਕਿ ਇਨ੍ਹਾਂ ਕਾਨੂੰਨਾਂ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਇਸ ਲਈ ਹੋ ਰਿਹਾ ਹੈ ਕਿਉਂਕਿ ਕਾਰਪੋਰੇਟ ਸੈਕਟਰ ਵੱਲੋਂ ਸੋਸ਼ਣ ਕਰਨ ਨਾਲ ਕਿਸਾਨ ਹੋਰ ਕਮਜ਼ੋਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਅਤੇ ਬਦਲਵਾਂ ਹੱਲ ਦੇਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਿੱਚ ਡਰ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਖ਼ਤਮ ਕਰ ਦਿੱਤਾ ਜਾਵੇਗਾ ਤੇ ਖੇਤੀ ਉਤਪਾਦਨ ਮਾਰਕੀਟਿੰਗ ਕਮੇਟੀਆਂ ਵਿੱਚ ਰਾਜ ਸਰਕਾਰਾਂ ਦੀ ਭੂਮਿਕਾ ਵੀ ਪ੍ਰਭਾਵਿਤ ਹੋਵੇਗੀ। ਇਸੇ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਨ੍ਹਾਂ ਨੂੰ ਰੱਦ ਕਰਵਾਉਣ ਲਈ ‘ਕੰਮ ਰੋਕੂ ਮਤਾ’ ਪੇਸ਼ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਮੌਨਸੂਨ ਸੈਸ਼ਨ ਦੌਰਾਨ ਕੰਮ ਰੋਕੂ ਮਤਾ ਹੋਰਨਾਂ ਸੂਚੀਬੱਧ ਕੰਮਾਂ ਤੋਂ ਵੱਖਰਾ ਰੱਖਿਆ ਜਾਵੇ ਅਤੇ ਖੇਤੀ ਕਾਨੂੰਨਾਂ ਨਾਲ ਸਬੰਧਤ ਮੁੱਦੇ ਉਤੇ ਹੀ ਵਿਸ਼ੇਸ਼ ਚਰਚਾ ਕੀਤੀ ਜਾਵੇ।

sant sagar