ਤੋਸ਼ਾਖਾਨਾ-2: ਇਮਰਾਨ ਤੇ ਬੁਸ਼ਰਾ ਬੀਬੀ ਦੋਸ਼ੀ ਕਰਾਰ
.jpg)
ਇਸਲਾਮਾਬਾਦ(ਇੰਡੋ ਕਨੇਡੀਅਨ ਟਾਇਮਜ਼)- ਪਾਕਿਸਤਾਨ ਦੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਤੋਸ਼ਾਖਾਨਾ-2 ਮਾਮਲੇ ਵਿੱਚ ਅੱਜ ਦੋਸ਼ੀ ਠਹਿਰਾਇਆ ਹੈ। ਇਮਰਾਨ ਖਾਨ ਇਸ ਸਮੇਂ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਬੰਦ ਹਨ। ਵਿਸ਼ੇਸ਼ ਅਦਾਲਤ ਦੇ ਜੱਜ ਸ਼ਾਹਰੁਖ ਏ. ਨੇ ਇਸ ਮਾਮਲੇ ਦੀ ਜੇਲ੍ਹ ਵਿੱਚ ਸੁਣਵਾਈ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਖ਼ਿਲਾਫ਼ ਦੋਸ਼ ਤੈਅ ਕੀਤੇ। ਤੋਸ਼ਾਖਾਨਾ-2 ਇਸ ਦੋਸ਼ ’ਤੇ ਅਧਾਰਤ ਹੈ ਕਿ ਇਮਰਾਨ ਅਤੇ ਉਨ੍ਹਾਂ ਦੀ ਪਤਨੀ ਨੇ ਸਰਕਾਰੀ ਖ਼ਜ਼ਾਨੇ ਵਿੱਚੋਂ ਤੋਹਫ਼ੇ ਹਾਸਲ ਕਰਨ ਲਈ ਲੋੜੀਂਦੀਆਂ ਪ੍ਰਕਿਰਿਆਵਾਂ ਦਾ ਪਾਲਣ ਨਹੀਂ ਕੀਤਾ। ਕੌਮੀ ਜਵਾਬਦੇਹੀ ਬਿਊਰੋ (ਐੱਨਏਬੀ) ਨੇ ਸ਼ੁਰੂ ਵਿੱਚ ਕੇਸ ਦਾਇਰ ਕੀਤਾ ਸੀ।