ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦਾ ਕਰਨਗੇ ਦੌਰਾ

ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਤੋਂ 23 ਸਤੰਬਰ ਤੱਕ ਸੰਯੁਕਤ ਰਾਜ ਅਮਰੀਕਾ ਦਾ ਦੌਰਾ ਕਰਨਗੇ ਜਿਸ ਦੌਰਾਨ ਉਹ ਕੁਆਡ ਸੰਮੇਲਨ ਵਿੱਚ ਹਿੱਸਾ ਲੈਣਗੇ ਅਤੇ ਸੰਯੁਕਤ ਰਾਸ਼ਟਰ ਜਨਰਲ ਦੇ ਨਿਊਯਾਰਕ ਵਿੱਚ ‘ਸਮਿਟ ਆਫ ਦਿ ਫਿਊਚਰ’ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ 21 ਸਤੰਬਰ ਨੂੰ ਵਿਲਮਿੰਗਟਨ, ਡੇਲਾਵੇਅਰ ਵਿੱਚ ਚੌਥੇ ਕੁਆਡ ਲੀਡਰਸ ਸੰਮੇਲਨ ਵਿੱਚ ਹਿੱਸਾ ਲੈਣਗੇ ਜਿਸ ਦੀ ਮੇਜ਼ਬਾਨੀ ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਕਰਨਗੇ। ਅਮਰੀਕਾ ਨੇ ਇਸ ਸਾਲ ਭਾਰਤ ਨੂੰ ਕਿਹਾ ਸੀ ਕਿ ਉਹ ਅਗਲੇ ਸਾਲ ਹੋਣ ਵਾਲੇ ਕੁਆਡ ਸੰਮੇਲਨ ਦੀ ਮੇਜ਼ਬਾਨੀ ਕਰੇ ਜਿਸ ਬਾਰੇ ਭਾਰਤ ਨੇ ਸਹਿਮਤੀ ਜਤਾ ਦਿੱਤੀ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਕੁਆਡ ਸੰਮੇਲਨ ਵਿਚ ਪਿਛਲੇ ਇੱਕ ਸਾਲ ਵਿਚ ਕੀਤੇ ਕੰਮਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਵਿਕਾਸ ਤੇ ਟੀਚਿਆਂ ਲਈ ਏਜੰਡਾ ਤੈਅ ਕੀਤਾ ਜਾਵੇਗਾ।