ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਇੰਡ ਗੋਲਡੀ ਬਰਾੜ ਗ੍ਰਿਫਤਾਰ!

ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਇੰਡ ਗੋਲਡੀ ਬਰਾੜ ਗ੍ਰਿਫਤਾਰ!

ਕੈਲੀਫੋਰਨੀਆ- ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਉਸ ਨੂੰ ਕੈਲੀਫੋਰਨੀਆ ਤੋਂ ਫੜਿਆ ਹੈ। ਦੱਸਿਆ ਜਾ ਰਿਹਾ ਹੈ ਕਿ ਖੁਫੀਆ ਏਜੰਸੀਆਂ ਨੂੰ ਅੰਤਰਰਾਸ਼ਟਰੀ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਅੰਤਰਰਾਸ਼ਟਰੀ ਗੈਂਗਸਟਰ ਗੋਲਡੀ ਬਰਾੜ ਨੂੰ 20 ਨਵੰਬਰ ਜਾਂ ਇਸ ਤੋਂ ਪਹਿਲਾਂ ਕੈਲੀਫੋਰਨੀਆ 'ਚ ਹਿਰਾਸਤ 'ਚ ਲਿਆ ਗਿਆ ਹੈ। ਹਾਲਾਂਕਿ ਕੈਲੀਫੋਰਨੀਆ ਦੇ ਪੱਖ ਤੋਂ ਇਸ ਮਾਮਲੇ 'ਤੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਦੂਜੇ ਪਾਸੇ ਇੰਟੈਲੀਜੈਂਸ ਵਿਭਾਗ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ), ਇੰਟੈਲੀਜੈਂਸ ਬਿਊਰੋ (ਆਈ.ਬੀ.), ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਪੰਜਾਬ ਇੰਟੈਲੀਜੈਂਸ ਨੂੰ ਯਕੀਨੀ ਤੌਰ 'ਤੇ ਅਜਿਹੇ ਇਨਪੁਟ ਮਿਲੇ ਹਨ ਕਿ ਗੋਲਡੀ ਬਰਾੜ ਨੂੰ ਲੈ ਕੇ ਕੈਲੀਫੋਰਨੀਆ ਵਿਚ ਵੱਡੀ ਹਲਚਲ ਮਚ ਗਈ ਹੈ। ਗੋਲਡੀ ਬਰਾੜ ਨੇ ਕੈਲੀਫੋਰਨੀਆ ਦੇ ਸ਼ਹਿਰ ਸੈਕਰਾਮੈਂਟੋ, ਫਰਿਜ਼ੋ (FRIZOW) ਅਤੇ ਸਾਲਟ ਲੇਕ ਨੂੰ ਆਪਣਾ ਸੁਰੱਖਿਅਤ ਹਾਊਸ ਬਣਾਇਆ ਹੋਇਆ ਸੀ। ਗੋਲਡੀ ਬਰਾੜ ਇਸ ਸਮੇਂ ਕੈਲੀਫੋਰਨੀਆ ਦੇ ਫਰੈਂਸਕੋ ਸਿਟੀ ਵਿੱਚ ਰਹਿ ਰਿਹਾ ਸੀ।

ad