ਨਹੀਂ ਹੈ ਰਾਸ਼ਨ ਕਾਰਡ ਤਾਂ ਇਸ ਤਰੀਕੇ ਮੁਫਤ ਚ ਮਿਲ ਸਕੇਗਾ 5 ਕਿਲੋ ਅਨਾਜ ਅਤੇ ਚਾਵਲ

ਨਵੀਂ ਦਿੱਲੀ — ਪ੍ਰਵਾਸੀ ਮਜ਼ਦੂਰਾਂ ਦੀ ਆਰਥਿਕ ਸਮੱਸਿਆ ਨੂੰ ਦੇਖਦੇ ਹੋਏ ਸਰਕਾਰ ਨੇ ਇਨ੍ਹਾਂ ਨੂੰ ਮੁਫਤ ਅਨਾਜ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ ਪ੍ਰਵਾਸੀ ਮਜ਼ਦੂਰਾਂ ਨੂੰ ਦੋ ਮਹੀਨਿਆਂ ਲਈ ਮੁਫਤ 'ਚ ਅਨਾਜ ਦਿੱਤਾ ਜਾਵੇਗਾ। ਜਿਹੜੇ ਮਜ਼ਦੂਰਾਂ ਦਾ ਰਾਸ਼ਨ ਕਾਰਡ ਨਹੀਂ ਬਣਿਆ ਹੋਇਆ ਹੈ ਉਨ੍ਹਾਂ ਨੂੰ ਵੀ ਪ੍ਰਤੀ ਵਿਅਕਤੀ 5 ਕਿਲੋ ਰਾਸ਼ਨ ਅਤੇ 1 ਚਾਵਲ 2 ਮਹੀਨੇ ਲਈ ਮਿਲਣਗੇ।
ਕੇਂਦਰੀ ਖੁਰਾਕ ਅਤੇ ਸਪਲਾਈ ਮੰਤਰਾਲੇ ਦਾ ਕਹਿਣਾ ਹੈ ਕਿ ਜੇਕਰ ਕਿਸੇ ਕੋਲ ਰਾਸ਼ਨ ਕਾਰਡ ਨਹੀਂ ਵੀ ਹੈ ਤਾਂ ਉਸ ਵਿਅਕਤੀ ਨੂੰ ਆਪਣਾ ਆਧਾਰ ਕਾਰਡ ਦਿਖਾ ਕੇ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ। ਉਸ ਤੋਂ ਬਾਅਦ ਇਕ ਸਲਿੱਪ ਮਿਲੇਗੀ। ਇਸ ਸਲਿੱਪ ਨੂੰ ਦਿਖਾ ਕੇ ਮੁਫਤ 'ਚ ਅਨਾਜ ਮਿਲ ਸਕੇਗਾ। ਇਸ ਤੋਂ ਇਲਾਵਾ ਦਿੱਲੀ ਸਰਕਾਰ ਨੇ ਆਨਲਾਈਨ ਪਲੇਟਫਾਰਮ ਵੀ ਸ਼ੁਰੂ ਕੀਤਾ ਹੋਇਆ ਹੈ।
ਕੇਂਦਰੀ ਖੁਰਾਕ ਅਤੇ ਸਪਲਾਈ ਮੰਤਰੀ ਰਾਮਵਿਲਾਸ ਪਾਸਵਾਨ ਨੇ ਕਿਹਾ ਕਿ ਸਰਕਾਰ ਨੇ ਰਾਹਤ ਪੈਕੇਜ ਦੇ ਤਹਿਤ ਪ੍ਰਵਾਸੀ ਮਜ਼ਦੂਰਾਂ ਲਈ ਖਾਸ ਐਲਾਨ ਕੀਤੇ ਹਨ। ਇਨ੍ਹਾਂ 'ਚ ਐਨ.ਐਫ.ਐਸ.ਏ. ਲਾਭ ਪਾਤਰੀਆਂ ਤੋਂ ਇਲਾਵਾ 10 ਫੀਸਦੀ ਅਜਿਹੇ ਪ੍ਰਵਾਸੀ ਮਜ਼ਦੂਰ ਸ਼ਾਮਲ ਹਨ ਜਿਨ੍ਹਾਂ ਕੋਲ 0000 ਰਾਸ਼ਨ ਕਾਰਡ ਨਹੀਂ ਹੈ ਇਸ ਦੇ ਨਾਲ ਹੀ ਸੂਬੇ ਦੇ ਰਾਸ਼ਨ ਕਾਰਡ ਵਿਚ ਵੀ ਉਨ੍ਹਾਂ ਦਾ ਨਾਮ ਨਹੀਂ ਹੈ। ਰਾਮ ਵਿਲਾਲ ਪਾਸਵਾਨ ਨੇ ਕਿਹਾ ਕਿ ਇਸ ਸੰਬੰਧ ਵਿਚ ਉਨ੍ਹਾਂ ਨੇ ਖੁਰਾਕ ਅਤੇ ਉਪਭੋਗਤਾ ਮਾਮਲਿਆਂ ਦੇ ਸਕੱਤਰਾਂ ਅਤੇ ਐਫ.ਸੀ.ਆਈ. ਦੇ ਸੀ.ਐਮ.ਡੀ. ਨੂੰ ਨਿਰਦੇਸ਼ ਦਿੱਤੇ ਹਨ। ਲਾਭਪਾਤਰਾਂ ਦੀ ਸੂਚੀ 15 ਜੁਲਾਈ ਤੱਕ ਦੇਣ ਦੇ ਨਿਰਦੇਸ਼ ਦਿੱਤੇ ਹਨ।