ਨਿਵੇਸ਼ਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਵਾਂਗੇ: ਅਮਨ ਅਰੋੜਾ
ਐਸ.ਏ.ਐਸ. ਨਗਰ (ਮੁਹਾਲੀ),
ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਹਾਲ ਹੀ ਵਿੱਚ ਗਮਾਡਾ ਦੀ ਸਮਾਪਤ ਹੋਈ ਈ-ਨਿਲਾਮੀ ਦੇ ਸਫਲ ਬੋਲੀਕਾਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਨਿਲਾਮੀ ਵਿੱਚ ਗਮਾਡਾ ਨੇ ਹੁਣ ਤੱਕ ਦੀ ਸਭ ਤੋਂ ਵੱਧ 1935.88 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਸਨ। ਮੁਹਾਲੀ ਕਲੱਬ ’ਚ ਅਮਨ ਅਰੋੜਾ ਨੇ ਗਮਾਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਵੇਸ਼ਕਾਂ ਦੀ ਸਹੂਲਤ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਸਬੰਧੀ ਮਦਦ ਕਰਨ ਲਈ ਸਿੰਗਲ ਪੁਆਇੰਟ ਸੰਪਰਕ ਅਧਿਕਾਰੀ, ਜਿਸ ਨਾਲ ਸਾਰੀਆਂ ਸੇਵਾਵਾਂ ਲਈ ਸਿੱਧਾ ਤਾਲਮੇਲ ਕੀਤਾ ਜਾ ਸਕੇ। ਵੱਖ-ਵੱਖ ਸ਼੍ਰੇਣੀਆਂ ਦੀਆਂ ਜਾਇਦਾਦਾਂ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਚੈੱਕ ਲਿਸਟ ਵੀ ਮੁਹੱਈਆ ਕਰਵਾਈ ਜਾਵੇ।
.jpg)

.jpg)


.jpg)
.jpg)
.jpg)
.jpg)


.jpg)

.jpg)



.jpg)
.jpg)