ਤਰਨਜੀਤ ਸਿੰਘ ਸੰਧੂ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ

ਤਰਨਜੀਤ ਸਿੰਘ ਸੰਧੂ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ

ਤਰਨਜੀਤ ਸਿੰਘ ਸੰਧੂ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ
ਅੰਮ੍ਰਿਤਸਰ-ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਡੇਰਾ ਬਿਆਸ ਦੇ ਰਾਧਾ ਸੁਆਮੀ ਸਤਿਸੰਗ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਧਾਰਮਿਕ ਅਤੇ ਸਮਾਜਿਕ ਸਰੋਕਾਰਾਂ ’ਤੇ ਚਰਚਾ ਕੀਤੀ। ਲਗਪਗ ਇਕ ਘੰਟਾ ਚੱਲੀ ਮੁਲਾਕਾਤ ਦੌਰਾਨ ਦੋਵਾਂ ਨੇ ਅਤੀਤ ਦੇ ਦਿਨਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਈਚਾਰਕ ਸਾਂਝ ਦੀ ਮਜ਼ਬੂਤੀ ਨਾਲ ਹੀ ਵਿਕਾਸ ਦੀ ਗੱਡੀ ਅੱਗੇ ਚੱਲ ਸਕਦੀ ਹੈ। ਇਸ ਮੌਕੇ ਡੇਰਾ ਮੁਖੀ ਨੇ ਨੌਜਵਾਨੀ ਦੀ ਵਿਦੇਸ਼ਾਂ ਨੂੰ ਜਾਣ ਦੇ ਵੱਧ ਰਹੇ ਰੁਝਾਨ ਅਤੇ ਨਸ਼ਿਆਂ ਦੇ ਪ੍ਰਚਲਣ ਪ੍ਰਤੀ ਚਿੰਤਾ ਦਾ ਪ੍ਰਗਟਾਵਾ ਕੀਤਾ। ਪੰਜਾਬ ਦੇ ਨੌਜਵਾਨ ਹਰ ਖੇਤਰ ’ਚ ਅੱਗੇ ਹਨ ਪਰ ਅਜ ਉਨ੍ਹਾਂ ਨੂੰ ਮੁੜ ਉਸਾਰੂ ਸੇਧ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡੇਰਾ ਬਿਆਸ ਅਧਿਆਤਮ ਵਿਵਸਥਾ ਦੇ ਨਾਲ ਨਾਲ ਸਮਾਜਿਕ ਸਰੋਕਾਰਾਂ ਦੇ ਚੰਗੇ ਨਤੀਜਿਆਂ ਲਈ ਹਮੇਸ਼ਾਂ ਯਤਨਸ਼ੀਲ ਰਿਹਾ ਹੈ। ਇਸ ਸਬੰਧੀ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਡੇਰਾ ਮੁਖੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਅਤੇ ਸਕੂਨ ਮਿਲਿਆ ਹੈ। ਉਨ੍ਹਾਂ ਡੇਰੇ ਵਿਚ ਚੱਲ ਰਹੀਆਂ ਧਾਰਮਿਕ, ਵਿੱਦਿਅਕ ਅਤੇ ਸਮਾਜਕ ਸਰਗਰਮੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਹੈ। ਡੇਰੇ ਦੇ ਪ੍ਰਬੰਧ ਨੂੰ ਪੂਰੀ ਤਰ੍ਹਾਂ ਵਲੰਟੀਅਰਾਂ ਦੁਆਰਾ ਸੰਭਾਲਿਆ ਜਾਂਦਾ ਹੈ, ਉਨ੍ਹਾਂ ਦਾ ਬਿਆਸ ਹਸਪਤਾਲ ਦਿਹਾਤੀ ਖੇਤਰ ’ਚ ਚੰਗੀਆਂ ਮੈਡੀਕਲ ਸੁਵਿਧਾਵਾਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਸਰ ਨੂੰ ਮੁੜ ਉਹ ਮੁਕਾਮ ਦਿਵਾਉਣਾ ਚਾਹੁੰਦੇ ਹਨ ਜੋ ਪਹਿਲਾਂ ਸੀ।

ad