ਆਸਟਰੇਲਿਆਈ ਪ੍ਰਧਾਨ ਮੰਤਰੀ ਮੈਲਬਰਨ ਦੇ ਗੁਰੂ-ਘਰ ’ਚ ਨਤਮਸਤਕ

ਆਸਟਰੇਲਿਆਈ ਪ੍ਰਧਾਨ ਮੰਤਰੀ ਮੈਲਬਰਨ ਦੇ ਗੁਰੂ-ਘਰ ’ਚ ਨਤਮਸਤਕ

(ਇੰਡੋ ਕਨੇਡੀਅਨ ਟਾਈਮਜ਼)-ਮੈਲਬਰਨ ਦੇ ਗੁਰੂ-ਘਰ ’ਚ ਸੰਗਤ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼।
ਤੇਜਸ਼ਦੀਪ ਸਿੰਘ ਅਜਨੌਦਾ
                        ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਅੱਜ ਇੱਥੋਂ ਦੇ ਪੱਛਮ ਸਥਿਤ ਗੁਰੂ-ਘਰ ਵਿੱਚ ਨਤਮਸਤਕ ਹੋਏ। ਉਨ੍ਹਾਂ ਪੱਛਮੀ ਮੈਲਬਰਨ ਦੇ ਦਲ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਦੇ ਸਮਾਗਮਾਂ ਵਿੱਚ ਸ਼ਿਰਕਤ ਦੌਰਾਨ ਸੰਗਤ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਸਟਰੇਲੀਆ ਦੀ ਬਿਹਤਰੀ ਵਿੱਚ ਸਿੱਖ ਭਾਈਚਾਰੇ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਦੇਸ਼ ਵਿੱਚ ਕੁਦਰਤੀ ਆਫ਼ਤਾਂ ਤੇ ਸਮਾਜ ਭਲਾਈ ਕੰਮਾਂ ਵਿੱਚ ਸਿੱਖ ਸੰਸਥਾਵਾਂ ਵੱਲੋਂ ਨਿਭਾਏ ਜਾਂਦੇ ਕਾਰਜਾਂ ਦੀ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਇਸ ਗੁਰੂ-ਘਰ ਵੱਲੋਂ ਬੱਚਿਆਂ ਦੀਆਂ ਖੇਡਾਂ ਲਈ ਬਣਾਏ ਕੌਮਾਂਤਰੀ ਪੱਧਰ ਦੇ ਖੇਡ ਮੈਦਾਨਾਂ ਦਾ ਦੌਰਾ ਵੀ ਕੀਤਾ। ਸਮਾਗਮ ਦੌਰਾਨ ਸੰਸਥਾ ਵੱਲੋਂ ਭਾਈ ਗੁਰਦਰਸ਼ਨ ਸਿੰਘ , ਲੇਬਰ ਆਗੂ ਅਵਤਾਰ ਸਿੰਘ ਮੁਹਾਲੀ, ਗਿਆਨੀ ਅਵਤਾਰ ਸਿੰਘ ਭੈਲ ਆਦਿ ਮੌਜੂਦ ਸਨ।

ad