ਭੁੱਖ ਹੜਤਾਲ: ਦਮਦਮੀ ਟਕਸਾਲ ਅਤੇ ਕਈ ਜਥੇਬੰਦੀਆਂ ਨੇ ਸਮਰਥਨ ਦਿੱਤਾ

ਭੁੱਖ ਹੜਤਾਲ: ਦਮਦਮੀ ਟਕਸਾਲ ਅਤੇ ਕਈ ਜਥੇਬੰਦੀਆਂ ਨੇ ਸਮਰਥਨ ਦਿੱਤਾ

ਭੁੱਖ ਹੜਤਾਲ: ਦਮਦਮੀ ਟਕਸਾਲ ਅਤੇ ਕਈ ਜਥੇਬੰਦੀਆਂ ਨੇ ਸਮਰਥਨ ਦਿੱਤਾ
ਅੰਮ੍ਰਿਤਸਰ-ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਇੱਥੇ ਦਮਦਮੀ ਟਕਸਾਲ ਤੇ ਹੋਰ ਕਈ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸਮਰਥਨ ਦਿੱਤਾ ਗਿਆ। ਇੱਥੇ ਵਿਰਾਸਤੀ ਮਾਰਗ ਵਿੱਚ ਗੁਰਦੁਆਰਾ ਸਾਰਾਗੜੀ ਨੇੜੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇੱਥੇ ਵਿਰਾਸਤੀ ਮਾਰਗ ਵਿੱਚ ਭੁੱਖ ਹੜਤਾਲ ’ਤੇ ਬੈਠੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਵਾਸਤੇ ਅੱਜ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਪੁੱਜੇ ਜਿਨ੍ਹਾਂ ਨਾਲ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ ਤੇ ਹੋਰ ਵੀ ਸਨ। ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਬਾਬਾ ਹਰਨਾਮ ਸਿੰਘ ਖਾਲਸਾ ਨੇ ਆਖਿਆ ਕਿ ਸਰਕਾਰਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਗੱਲ ਨੂੰ ਸੁਣਨਾ ਚਾਹੀਦਾ ਹੈ। ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਭੇਜਿਆ ਜਾਣਾ ਚਾਹੀਦਾ ਹੈ। ਇਸ ਦੌਰਾਨ ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ, ਭਾਈ ਮੋਹਕਮ ਸਿੰਘ, ਸਤਨਾਮ ਸਿੰਘ ਮਨਾਵਾਂ, ਮਨਜੀਤ ਸਿੰਘ ਭੋਮਾ ਤੇ ਹੋਰ ਸਿੱਖ ਆਗੂਆਂ ਨੇ ਵੀ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ ਅਤੇ ਸਮਰਥਨ ਦਿੱਤਾ ਹੈ। ਇਸ ਮੌਕੇ ਸੰਬੋਧਨ ਦੌਰਾਨ ਭਾਈ ਦਾਦੂਵਾਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲਿਆ।

sant sagar