ਪੰਜਾਬ ਮੰਤਰੀ ਮੰਡਲ ਨੇ 1700 ਸੇਵਾਮੁਕਤ ਕਾਨੂੰਗੋ ਤੇ ਪਟਵਾਰੀ ਭਰਤੀ ਕਰਨ ਨੂੰ ਹਰੀ ਝੰਡੀ ਦਿੱਤੀ

ਪੰਜਾਬ ਮੰਤਰੀ ਮੰਡਲ ਨੇ 1700 ਸੇਵਾਮੁਕਤ ਕਾਨੂੰਗੋ ਤੇ ਪਟਵਾਰੀ ਭਰਤੀ ਕਰਨ ਨੂੰ ਹਰੀ ਝੰਡੀ ਦਿੱਤੀ

ਪੰਜਾਬ ਮੰਤਰੀ ਮੰਡਲ ਨੇ ਅੱਜ ਮਾਲ ਵਿਭਾਗ ਵਿੱਚ ਖਾਲੀ ਆਸਾਮੀਆਂ ਨੂੰ ਭਰਨ ਲਈ 1,700 ਸੇਵਾਮੁਕਤ ਕਾਨੂੰਗੋ ਅਤੇ ਪਟਵਾਰੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਦਾ ਐਲਾਨ ਮੁੱਖ ਮੰਤਰੀ ਪਹਿਲਾਂ ਹੀ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ। ਪੰਜਾਬ ਵਿੱਚ ਹੁਣ ਸ਼ਹੀਦ ਜਵਾਨਾਂ ਅਤੇ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਮਿਲੇਗਾ। ਇਸ ਨੂੰ ਵੀ ਸਰਕਾਰ ਨੇ ਪ੍ਰਵਾਨਗੀ ਦੇ ਦਿੱਤੀ ਹੈ।

ad