ਪੰਜਾਬ ’ਚ ਮੋਬਾਈਲ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਹੁਣ ਮੰਗਲਵਾਰ ਦੁਪਹਿਰ 12 ਤੱਕ ਬੰਦ ਰਹਿਣਗੀਆਂ

ਪੰਜਾਬ ’ਚ ਮੋਬਾਈਲ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਹੁਣ ਮੰਗਲਵਾਰ ਦੁਪਹਿਰ 12 ਤੱਕ ਬੰਦ ਰਹਿਣਗੀਆਂ

ਚੰਡੀਗੜ੍ਹ, 
ਪੰਜਾਬ ਵਿੱਚ 21 ਮਾਰਚ ਦਿਨ ਮੰਗਲਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਰਹਿਣਗੀਆਂ। ਇਹ ਹੁਕਮ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਗੌਰਤਲਬ ਹੈ ਕਿ ਪੰਜਾਬ ਪੁਲੀਸ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਦੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਕੁਨਾਂ ਖਿਲਾਫ ਅਪਰੇਸ਼ਨ ਵਿੱਢਿਆ ਹੋਇਆ ਹੈ। ਇਸੇ ਕਰ ਕੇ ਸੂਬੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕੀਤਾ ਹੋਇਆ ਹੈ। ਪੰਜਾਬ ਵਿੱਚ ਸ਼ੁੱਕਰਵਾਰ ਦੁਪਹਿਰ ਤੋਂ ਇੰਟਰਨੈੱਟ ਸੇਵਾ ਬੰਦ ਹੈ।

sant sagar