ਬਰੈਂਪਟਨ ਮੰਦਰ ਹਿੰਸਾ ਦੇ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ

ਬਰੈਂਪਟਨ ਮੰਦਰ ਹਿੰਸਾ ਦੇ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ

ਵੈਨਕੂਵਰ,(ਇੰਡੋ ਕਨੇਡੀਅਨ ਟਾਇਮਜ਼)- ਪੀਲ ਖੇਤਰੀ ਪੁਲੀਸ ਨੇ 3 ਨਵੰਬਰ ਨੂੰ ਮੰਦਰ ਦੇ ਬਾਹਰ ਹੋਈ ਹਿੰਸਕ ਝੜਪ ਦੇ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕਰਕੇ ਆਮ ਲੋਕਾਂ ਨੂੰ ਉਨ੍ਹਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਹੈ। ਪੁਲੀਸ ਅਨੁਸਾਰ 3 ਨਵੰਬਰ ਨੂੰ ਗੋਰ ਰੋਡ ਵਾਲੇ ਮੰਦਰ ਅਤੇ ਉਸ ਤੋਂ ਅਗਲੇ ਦਿਨ ਮਿਸੀਸਾਗਾ ਖੇਤਰ ਵਿੱਚ ਹੋਈ ਹੁੱਲੜਬਾਜੀ ਦੀਆਂ ਦਰਜਨਾਂ ਵੀਡੀਓਜ਼ ਉਨ੍ਹਾਂ ਕੋਲ ਪੁੱਜੀਆਂ ਹਨ। ਇਨ੍ਹਾਂ ਵੀਡੀਓਜ਼ ਦੀ ਜਾਂਚ ਦੇ ਆਧਾਰ ’ਤੇ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਉਨ੍ਹਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਗਈ ਹੈ। ਇਨ੍ਹਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਉਨ੍ਹਾਂ ਕੋਲੋਂ ਅਜਿਹੀ ਪੁੱਛ-ਪੜਤਾਲ ਨਹੀਂ ਕੀਤੀ ਜਾਵੇਗੀ, ਜੋ ਉਨ੍ਹਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੇ।

sant sagar